13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਿੰਡ ਘੱਲ ਕਲਾਂ ਵਿਚ ਬਣੀ ਸਹਿਕਾਰੀ ਸਭਾ ਦੀ ਨਵੀਂ ਇਮਾਰਤ ਦਾ ਵਿਧਾਇਕਾ ਡਾ. ਅਰੋੜਾ ਵਲੋਂ ਉਦਘਾਟਨ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪਿੰਡਾਂ ਦੇ ਵਿਕਾਸ ਅਤੇ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਮੋਗਾ ਹਲਕੇ ਦੇ ਪਿੰਡ ਘੱਲ ਕਲਾਂ ਵਿਚ ਸਹਿਕਾਰੀ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਕੀਤਾ ਗਿਆ।

ਅਜੀਤ ਡੈਸਕ 13-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪਿੰਡਾਂ ਦੇ ਵਿਕਾਸ ਅਤੇ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਮੋਗਾ ਹਲਕੇ ਦੇ ਪਿੰਡ ਘੱਲ ਕਲਾਂ ਵਿਚ ਸਹਿਕਾਰੀ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਕੀਤਾ ਗਿਆ। ਕਰੀਬ 5 0 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਸ ਨਵੀਂ ਇਮਾਰਤ ਨੂੰ ਕਿਸਾਨਾਂ ਦੀ ਸਹੂਲਤ ਲਈ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਅਤੇ ਕਿਸਾਨਾਂ ਦੀ ਤਰੱਕੀ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਆਧੁਨਿਕ ਸਹੂਲਤਾਂ ਨਾਲ ਮਜ਼ਬੂਤ ਕਰਨ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਵਿਚ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਆਧੁਨਿਕ ਖੇਤੀ ਸੰਦ ਆਸਾਨੀ ਨਾਲ ਉਪਲਬਧ ਹੋ ਸਕਣਗੇ। ਇਸ ਦੌਰਾਨ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦਿਆ ਨਵਾਂ ਟਰੈਕਟਰ ਅਤੇ ਆਧੁਨਿਕ ਖੇਤੀਬਾੜੀ ਸੰਦ ਵੀ ਸਹਿਕਾਰੀ ਸਭਾ ਨੂੰ ਸੌਂਪੇ ਗਏ। ਇਨ੍ਹਾਂ ਸਹੂਲਤਾਂ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਵੱਖ-ਵੱਖ ਕੰਮਾਂ ਲਈ ਆਧੁਨਿਕ ਮਸ਼ੀਨਰੀ ਉਪਲਬਧ ਹੋਵੇਗੀ ਅਤੇ ਖੇਤੀਬਾੜੀ ਦੇ ਕੰਮ ਹੋਰ ਸੁਖਾਲੇ ਤੇ ਪ੍ਰਭਾਵਸ਼ਾਲੀ ਬਣਨਗੇ। ਵਿਧਾਇਕ ਡਾ. ਅਮ ਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਸਹਾਇਕ ਰਜਿਸਟਰਾਰ ਚਰਨਜੀਤ ਸਿੰਘ ਸੋਹੀ, ਦੋਵਾਂ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਦੇ ਨੁਮਾਇੰਦੇ ਅਤੇ ਸਹਿਕਾਰੀ ਸਭਾ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ’ਚ ਵਿਦਿਆਰਥੀਆਂ ਲਈ ਸਿੰਕ ਐਂਡ ਫਲੋਟ ਵਿਗਿਆਨਕ ਗਤੀਵਿਧੀ ਕਰਵਾਈ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਦੇ ਡਾ. ਸ਼ਮਸ਼ੇਰ ਸਿੰਘ ਦਾ ਡਿਜ਼ਾਈਨ ਪੇਟੈਂਟ ਭਾਰਤ ਸਰਕਾਰ ਵਲੋਂ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।