ਪਿੰਡ ਮਹੇਸ਼ਰੀ ਸੰਧੂਆਂ ਵਿਖੇ ਸਨੀ ਗਿੱਲ ਦੀ ਅਗਵਾਈ ’ਚ ਕਈ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਹਲਕੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੀ ਕੜੀ ਤਹਿਤ ਉਨ੍ਹਾਂ ਪਿੰਡ ਮਹੇਸ਼ਰੀ ਸੰਧੂਆਂ ਵਿਖੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ, ਕੁਲਦੀਪ ਸਿੰਘ ਜੋਗੇਵਾਲਾ ਸੀਨੀਅਰ ਆਗੂ, ਬਲਜੀਤ ਸਿੰਘ ਡਰੋਲੀ ਭਾਈ ਹਲਕਾ ਇੰਚਾਰਜ ਐਸ.
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਹਲਕੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੀ ਕੜੀ ਤਹਿਤ ਉਨ੍ਹਾਂ ਪਿੰਡ ਮਹੇਸ਼ਰੀ ਸੰਧੂਆਂ ਵਿਖੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ, ਕੁਲਦੀਪ ਸਿੰਘ ਜੋਗੇਵਾਲਾ ਸੀਨੀਅਰ ਆਗੂ, ਬਲਜੀਤ ਸਿੰਘ ਡਰੋਲੀ ਭਾਈ ਹਲਕਾ ਇੰਚਾਰਜ ਐਸ.ਸੀ. ਵਿੰਗ, ਬਲਜਿੰਦਰ ਸਿੰਘ ਥੰਮਣ ਵਾਲਾ ਅਤੇ ਸੁਖਜੀਵਨ ਸਿੰਘ ਖ਼ਾਲਸਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਪਿੰਡ ਦੇ ਵੱਖ-ਵੱਖ ਪਰਿਵਾਰ ਕਾਂਗਰਸ ਅਤੇ ਆਪ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਸਮੇਂ ਸਨੀ ਗਿੱਲ ਨੇ ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਉੱਥੇ ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਅਤੇ ਹਰ ਵਰਗ ਨੂੰ ਦਿੱਤੀਆਂ ਸਹੂਲਤਾਂ ਸਦਕਾ ਹੁਣ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ ਤੇ ਉਨ੍ਹਾਂ ਦਾ ਨਿਸ਼ਾਨਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਂਦੀ ਜਾਵੇ ਤਾਂ ਕਿ ਪੰਜਾਬ ਮੁੜ ਤੋਂ ਵਿਕਾਸ ਅਤੇ ਖ਼ੁਸ਼ਹਾਲੀ ਵੱਲ ਵੱਧ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਹੋਣਗੇ। ਸਨੀ ਗਿੱਲ ਨੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਲੋਕਾਂ ਨੂੰ ਲੁੱਟ ਅਤੇ ਕੁੱਟ ਦਾ ਸ਼ਿਕਾਰ ਹੋਣਾ ਪਿਆ ਅਤੇ ਹੁਣ ਲੋਕ ਇਨ੍ਹਾਂ ਆਪ ਵਾਲਿਆਂ ਤੋਂ ਛੁਟਕਾਰਾ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਪੂਰੀ ਤਿਆਰੀ ਵਿਚ ਬੈਠੇ ਹਨ। ਉਨ੍ਹਾਂ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਬਿਗਲ ਵੱਜ ਚੁੱਕਿਆ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਕਮਰਕੱਸੇ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਛਪਾਲ ਸਿੰਘ ਨੰਬਰਦਾਰ, ਕੇਵਲ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਨੰਬਰਦਾਰ, ਅੰਗਰੇਜ਼ ਸਿੰਘ ਭੋਲਾ ਮੈਂਬਰ, ਨਾਇਬ ਸਿੰਘ ਸਾਬਕਾ ਪੰਚ, ਜਗਤਾਰ ਸਿੰਘ ਸਾਬਕਾ ਪੰਚ, ਜੋਗਿੰਦਰ ਸਿੰਘ ਸਾਬਕਾ ਪੰਚ, ਅਮਰਜੀਤ ਸਿੰਘ ਪ੍ਰਧਾਨ, ਆਤਮਾ ਸਿੰਘ ਪ੍ਰਧਾਨ, ਸ਼ਮਸ਼ੇਰ ਸਿੰਘ ਪੱਪਾ, ਟਹਿਲ ਸਿੰਘ, ਯੂਥ ਵਿੰਗ ਤੋਂ ਸੋਨੂੰ ਸੰਘਾ, ਦਿਆਲ ਸਿੰਘ, ਮਨਦੀਪ ਸਿੰਘ, ਜਗਦੀਪ ਸਿੰਘ, ਕਿਰਨਪਾਲ ਸਿੰਘ ਅਤੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਗੁਰਜੰਟ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਕੇਵਲ ਸਿੰਘ, ਅਜਾਇਬ ਸਿੰਘ, ਕੇਵਲ ਸਿੰਘ ਭਾਊ, ਕੁਲਦੀਪ ਕੌਰ ਆਦਿ ਹਾਜ਼ਰ ਸਨ।