14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ ਉਗਰਾਹਾਂ ਨੇ ਲਗਾਇਆ ਡੀ. ਸੀ. ਦਫ਼ਤਰ ਅੱਗੇ ਧਰਨਾ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ 14ਵੇਂ ਦਿਨ ਵੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੋਵੇਂ ਹੀ ਸਰਕਾਰਾਂ ਲੋਕ ਵਿਰੋਧੀ ਸਰਕਾਰਾਂ ਹਨ।

ਅਜੀਤ ਡੈਸਕ 14-09-2026
ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ 14ਵੇਂ ਦਿਨ ਵੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੋਵੇਂ ਹੀ ਸਰਕਾਰਾਂ ਲੋਕ ਵਿਰੋਧੀ ਸਰਕਾਰਾਂ ਹਨ। ਇਹ ਸਰਕਾਰਾਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰ ਰਹੀਆਂ ਹਨ। ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਪੈੜ ਵਿਚ ਪੈੜ ਰੱਖਦੀ ਹੈ। ਕੇਂਦਰ ਸਰਕਾਰ ਨੇ ਕਿਰਤੀਆਂ ਪੱਖੀ ਕਾਨੂੰਨ ਰੱਦ ਕਰ ਕੇ ਕਿਰਤੀਆਂ ਵਿਰੋਧੀ ਚਾਰ ਕੋਡ ਬਣਾਏ ਹਨ। ਉਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲਾਗੂ ਕਰ ਦਿੱਤੇ ਹਨ। ਮਨਰੇਗਾ ਜੋ ਕੁਝ ਗ਼ਰੀਬਾਂ ਪੱਖੀ ਸੀ ਉਸ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਨੇ ਜੀ ਰਾਮ ਜੀ ਕਾਨੂੰਨ ਬਣਾਇਆ ਤਾਂ ਪੰਜਾਬ ਦੀ ਆਮ ਪਾਰਟੀ ਦੀ ਸਰਕਾਰ ਪਹਿਲਾਂ ਉਸ ਦਾ ਵਿਰੋਧ ਕਰਦੀ ਸੀ, ਫਿਰ ਉਸੇ ਹੀ ਕਾਨੂੰਨ ਨੂੰ ਜਲਦੀ ਜਲਦੀ ਲਾਗੂ ਕਰ ਦਿੱਤਾ। ਪੰਜਾਬ ਸਰਕਾਰ ਨੇ ਜੋ ਪਹਿਲਾਂ ਲੈਂਡ ਪੂਲਿੰਗ ਪਾਲਿਸੀ ਲਿਆਂਦੀ ਸੀ, ਕਿਸਾਨਾਂ ਨੇ ਸੰਘਰਸ਼ ਕਰ ਕੇ ਉਸ ਨੂੰ ਰੱਦ ਕਰਵਾਇਆ, ਹੁਣ ਫਿਰ ਪੰਜਾਬ ਸਰਕਾਰ ਉਸ ਨੀਤੀ ਨੂੰ ਮੁੜ ਲਾਗੂ ਕਰਨ ਦੀਆਂ ਵਿਉਂਤਾਂ ਬਣਾ ਰਹੀ ਹੈ। ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਨਿਆਂ ਦੇ 20 ਲੱਖ ਕਰੋੜ ਦੇ ਲਗ-ਪਗ ਦੇ ਕਰਜ਼ੇ ਵੱਟੇ ਖਾਤੇ ਪਾ ਕੇ ਮਾਫ਼ ਕਰ ਦਿੱਤੇ ਹਨ ਪਰ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ਿਆਂ ‘ਤੇ ਲਕੀਰ ਮਾਰਨ ਤੋਂ ਆਨਾਕਾਨੀ ਕਰ ਰਹੀ ਹੈ। ਪਾਣੀ ਸੰਕਟ ਦੇ ਹੱਲ ਲਈ ਖੇਤੀ ਵਿਭਿੰਨਤਾ ਲਿਆਉਣ ਲਈ ਦਰਿਆਵਾਂ ਨਹਿਰਾਂ ਦੇ ਪਾਣੀਆਂ ਨੂੰ ਦੂਸ਼ਿਤ ਕਰ ਰਹੇ ਵੱਡੇ ਸਨਅਤਕਾਰਾਂ ਨੂੰ ਨੱਥ ਪਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਕਿਸਾਨਾਂ ਦੀ ਸਰਕਾਰ ਪਾਸੋਂ ਮੰਗ ਹੈ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ ਅਤੇ ਸਭਨਾਂ ਸਾਮਰਾਜੀ ਮੁਲਕਾਂ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ ਰੱਦ ਕੀਤੇ ਜਾਣ। ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਦੀ ਨੀਤੀ ਦੀ ਵਿਉਂਤ ਰੱਦ ਕੀਤੀ ਜਾਵੇ, ਦਹਾਕਿਆਂ ਤੋਂ ਤੁਰੇ ਆ ਰਹੇ ਕਿਸਾਨ ਕਾਸ਼ਤਕਾਰ ਤੇ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ, ਕਿਸਾਨ ਖੇਤ ਮਜ਼ਦੂਰ ਤੇ ਹੋਰਨਾਂ ਦਿਹਾੜੀਦਾਰ ਕਿਰਤੀਆਂ ਦੇ ਸਾਰੇ ਕਰਜ਼ੇ ਖ਼ਤਮ ਕੀਤੇ ਜਾਣ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦਿੱਤਾ ਜਾਵੇ। ਧਰਨੇ ਨੂੰ ਉਪਰੋਕਤ ਤੋਂ ਬਿਨਾਂ ਗੁਰਚਰਨ ਸਿੰਘ ਰਾਮਾ, ਲਖਬੀਰ ਸਿੰਘ ਚੜਿੱਕ, ਗੁਰਦੇਵ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਕੋਕਰੀ, ਜਗਮੋਹਨ ਸਿੰਘ ਸੈਦੋਕੇ, ਪੱਪੂ ਚੜਿੱਕ, ਰਵਿੰਦਰ ਸਿੰਘ ਕਾਲੇਕੇ, ਜਸਵਿੰਦਰ ਸਿੰਘ ਸ਼ਿੰਦਾ ਘੱਲ ਕਲਾਂ, ਕਰਮਜੀਤ ਕੌਰ ਹਿੰਮਤਪੁਰਾ, ਹਰਬੰਸ ਕੌਰ ਚੜਿੱਕ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ... ਅਗਲੀ ਖ਼ਬਰ ਸ੍ਰੀ ਗਣੇਸ਼ ਉਤਸਵ ਤਿਉਹਾਰ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਮੋਗਾ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਪਨੀਰ ਅਤੇ ਖੋਏ ਦੇ 10 ਸੈਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।