15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਲਾਲ ਦੁਆਰਾ ਮੰਦਰ ਵਿਚ ਪਾਵਨ ਦੂਜ ਮੌਕੇ ਸੰਕੀਰਤਨ ਕਰ ਕੇ ਸ਼ਰਧਾਲੂਆਂ ਨੇ ਕੀਤਾ ਗੁਰੂ ਮਹਿਮਾ ਦਾ ਗੁਣਗਾਨ-ਰਜਿੰਦਰ ਵਧਵਾ

ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਖੇ ਪਾਵਨ ਦੂਜ ਦੇ ਮੌਕੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਪਰਮ ਹੰਸ ਯੋਗੀਰਾਜ ਸਤਿਗੁਰੂ ਬਾਵਾ ਲਾਲ ਦਿਆਲ ਦੇ ਆਸ਼ੀਰਵਾਦ ਨਾਲ ਹੋਈ।

ਅਜੀਤ ਡੈਸਕ 15-09-2026
ਮੋਗਾ, 14 ਸਤੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਖੇ ਪਾਵਨ ਦੂਜ ਦੇ ਮੌਕੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਪਰਮ ਹੰਸ ਯੋਗੀਰਾਜ ਸਤਿਗੁਰੂ ਬਾਵਾ ਲਾਲ ਦਿਆਲ ਦੇ ਆਸ਼ੀਰਵਾਦ ਨਾਲ ਹੋਈ। ਇਸ ਮੌਕੇ ਸ਼ਰਧਾਲੂਆਂ ਨੇ ਬਾਵਾ ਲਾਲ ਦਿਆਲ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਅਤੇ ਸਮਾਜ ਸੇਵੀ ਰਜਿੰਦਰ ਵਧਵਾ ਅਤੇ ਵੀਨਾ ਵਧਵਾ ਨੇ ਬਾਵਾ ਲਾਲ ਦਿਆਲ ਦੇ ਦਰਬਾਰ ਵਿਚ ਜੋਤੀ ਪ੍ਰਚੰਡ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਮਹਿਲਾ ਸਤਿਸੰਗ ਮੰਡਲੀ ਦੀਆਂ ਮੈਂਬਰਾਂ ਵਲੋਂ ਧਾਰਮਿਕ ਭਜਨਾਂ ਦਾ ਗਾਇਣ ਕਰ ਕੇ ਸੰਗਤ ਨੂੰ ਮੰਤਰ ਮੁਗਧ ਕੀਤਾ ਗਿਆ। ਮੰਦਰ ਦੇ ਚੇਅਰਮੈਨ ਰਜਿੰਦਰ ਵਧਵਾ ਨੇ ਸ਼ਰਧਾਲੂਆਂ ਨੂੰ ਮੰਦਰ ਵਿਚ ਹੋਣ ਵਾਲੇ ਸੰਕੀਰਤਨ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਮੰਦਰ ਦੇ ਵੱਡੇ ਹਾਲ ਵਿਚ ਜਲਦ ਹੀ ਮੂਰਤੀ ਸਥਾਪਨਾ ਕੀਤੀ ਜਾਵੇਗੀ। ਇਸ ਉਪਰੰਤ ਆਰਤੀ ਕੀਤੀ ਗਈ ਅਤੇ ਸੰਗਤ ਨੂੰ ਫਰੂਟ ਚਾਟ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਰਜਿੰਦਰ ਵਧਵਾ, ਅਸ਼ਵਨੀ ਕੁਮਾਰ ਜੱਸੀ ਧਰਮਕੋਟ, ਰਾਹੁਲ ਮਿੱਤਲ, ਰਜਿੰਦਰ ਚੌਧਰੀ, ਆਸ਼ੀਸ਼ ਸੂਦ, ਸੁਰਿੰਦਰ ਚੋਪੜਾ, ਕੁਲਦੀਪ ਵਧਵਾ, ਯਸ਼ਇੰਦਰ ਰਾਜਾ, ਰਮੇਸ਼ ਵਧਵਾ, ਕਪਿਲ ਕਪੂਰ, ਰਾਜੀਵ ਉੱਪਲ, ਵਿਜੇ ਕੁਮਾਰ, ਰੌਬਿਨ ਕੁਮਾਰ, ਮੋਨੂੰ ਅਰੋੜਾ, ਅਨਿਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਧਰਮਕੋਟ ਹਲਕੇ ਦੇ ਐਮ.ਐਲ.ਏ. ਲਾਡੀ ਢੋਸ ਦੀ ਰਿਹਾਇਸ਼ ’ਤੇ ਧਰਨਾ 19 ਨੂੰ ਅਗਲੀ ਖ਼ਬਰ ਮੋਗਾ ਤੋਂ ਪੀ.ਜੀ.ਆਈ. ਲਈ ਮੁਫਤ ਬੱਸ ਸੇਵਾ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।