15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੰਤ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਾਲਾਨਾ ਬਰਸੀ ਤੇ ਯੱਗ ਸਮਾਗਮ 20 ਤੋਂ

ਬੱਧਨੀ ਕਲਾਂ, 14 ਸਤੰਬਰ (ਪ. ਪ.)

ਸੰਤ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸੰਤ ਬਾਬਾ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਤਸਵੀਰ। 15-09-2026
ਬੱਧਨੀ ਕਲਾਂ, 14 ਸਤੰਬਰ (ਪ. ਪ.)-ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀ ਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸ੍ਰੀ ਮਾਨ ਸੰਤ ਬਲਵੀਰ ਸਿੰਘ ਰਣੀਏ ਵਾਲੇ ਮਹਾਂਪੁਰਸ਼ਾਂ ਦੀ ਸਦੀਵੀਂ ਮਿੱਠੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਸਾਲਾਨਾ ਬਰਸੀ ਤੇ ਯੱਗ ਸਮਾਗਮ 20 ਸਤੰਬਰ ਦਿਨ ਐਤਵਾਰ ਤੋਂ 4 ਅਕਤੂਬਰ ਦਿਨ ਐਤਵਾਰ ਤੱਕ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਜਿੱਥੇ ਵਿਸ਼ਵ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਨਿਰੋਲ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਉੱਥੇ ਹੀ ਸ੍ਰੀ ਅਖੰਡ ਪਾਠਾਂ ਦੇ ਭੋਗ 4 ਅਕਤੂਬਰ ਦਿਨ ਐਤਵਾਰ ਨੂੰ ਪਾਉਣ ਉਪਰੰਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਹੀ ਵਿਸ਼ਾਲ ਸੰਤ ਸਮਾਗਮ ਹੋਵੇਗਾ। ਇੰਨਾ ਦੋਨਾਂ ਮਹਾਂਪੁਰਸ਼ਾਂ ਦੀ ਯਾਦ ‘ਚ ਹਰਿਦੁਆਰ ਹਰੇ ਰਾਮ ਆਸ਼ਰਮ ਕਨਖਲ ਵਿਖੇ 6 ਅਕਤੂਬਰ ਦਿਨ ਮੰਗਲਵਾਰ ਤੋਂ 12 ਅਕਤੂਬਰ ਦਿਨ ਸੋਮਵਾਰ ਤੱਕ ਸੰਤ ਸਮਾਗਮ ਹੋਵੇਗਾ। ਇਸ ਬਰਸੀ ਸਬੰਧੀ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪ੍ਰਬੰਧਕਾਂ ਅਤੇ ਸੇਵਾਦਾਰਾਂ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ‘ਚ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਇੰਜੀਨੀਅਰ ਦਿਵਸ ਮਨਾਇਆ ਅਗਲੀ ਖ਼ਬਰ ਇਸਤਰੀ ਸਤਿਸੰਗ ਸਭਾ ਵਲੋਂ 52ਵਾਂ 13 ਰੋਜ਼ਾ ਸਾਲਾਨਾ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।