16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵਿਧਾਇਕਾ ਡਾ. ਅਰੋੜਾ ਨੇ ਵਾਰਡ ਨੰਬਰ 27 ’ਚ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ ਕਿਹਾ, ਲੋਕਾਂ ਦੀਆ ਸਮੱਸਿਆਵਾਂ ਦਾ ਹੱਲ ਕਰਨਾ ਹੀ ਸਾਡੀ ਪਹਿਲੀ ਤਰਜੀਹ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਵਾਰਡ ਨੰਬਰ 27 ਦੇ ਕੌਂਸਲਰ ਵਰਿੰਦਰ ਸਿੰਘ ਟੋਨੀ ਦੇ ਵਾਰਡ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਾਰਡ ਵਾਸੀਆਂ ਨਾਲ ਰੂਬਰੂ ਹੋਏ।

ਅਜੀਤ ਡੈਸਕ 16-09-2026
ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਵਾਰਡ ਨੰਬਰ 27 ਦੇ ਕੌਂਸਲਰ ਵਰਿੰਦਰ ਸਿੰਘ ਟੋਨੀ ਦੇ ਵਾਰਡ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਾਰਡ ਵਾਸੀਆਂ ਨਾਲ ਰੂਬਰੂ ਹੋਏ। ਇਸ ਮੌਕੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ, ਲੋਕਾਂ ਨੇ ਆਪਣੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਸਬੰਧੀ ਵਿਧਾਇਕ ਨੂੰ ਜਾਣੂੰ ਕਰਵਾਇਆ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮੁੱਖ ਉਦੇਸ਼ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਲੋਕਤੰਤਰਿਕ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਵਾਉਣ ਵਿਚ ਵੀ ਸਹਾਇਤਾ ਮਿਲਦੀ ਹੈ। ਇਸ ਮੌਕੇ ਨਗਰ ਨਿਗਮ ਦੀ ਮੇਅਰ ਵਿਨੇਪਾਲ ਕੌਰ, ਕੌਂਸਲਰ, ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਝੋਨੇ ਦੀ ਫਸਲ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਕਿਸਾਨ ਹਰ ਰੋਜ ਖੇਤਾਂ ਦਾ ਸਰਵੇਖਣ ਕਰਨ-ਡਾ: ਅੰਮ੍ਰਿਤਪਾਲ ਸਿੰਘ ਅਗਲੀ ਖ਼ਬਰ ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀਣ ਵਾਲੇ ਨੌਜਵਾਨ ਦੀ ਹੋਈ ਮੌਤ ਪਰਿਵਾਰ ਨੇ ਮੋਗਾ-ਕੋਟਕਪੂਰਾ ਹਾਈਵੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।