17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹਲਕੇ ਦੇ 29 ਨਵੇਂ ਡਿਪੂ ਹੋਲਡਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਬਾਘਾ ਪੁਰਾਣਾ, 16 ਸਤੰਬਰ (ਟਿੰਕੂ ਕਾਠਪਾਲ)-ਫੂਡ ਸਪਲਾਈ ਵਿਭਾਗ ਵਲੋਂ ਹਲਕੇ ਦੇ 29 ਨਵੇਂ ਡੀਪੂ ਹੋਲਡਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਨਿਯੁਕਤੀ ਪੱਤਰ ਮਿਲਣ ਮੌਕੇ ਨਵੇਂ ਡੀਪੂ ਹੋਲਡਰਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 17-09-2026
ਬਾਘਾ ਪੁਰਾਣਾ, 16 ਸਤੰਬਰ (ਟਿੰਕੂ ਕਾਠਪਾਲ)-ਫੂਡ ਸਪਲਾਈ ਵਿਭਾਗ ਵਲੋਂ ਹਲਕੇ ਦੇ 29 ਨਵੇਂ ਡੀਪੂ ਹੋਲਡਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਨਿਯੁਕਤੀ ਪੱਤਰ ਮਿਲਣ ਮੌਕੇ ਨਵੇਂ ਡੀਪੂ ਹੋਲਡਰਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਨਿਯੁਕਤੀ ਪੱਤਰ ਮਿਲਣ ਨਾਲ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਨਵਾਂ ਮੌਕਾ ਮਿਲਿਆ ਹੈ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਨਵੇਂ ਨਿਯੁਕਤ ਡੀਪੂ ਹੋਲਡਰ ਅਤੇ ਉਨ੍ਹਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਦੌਰਾਨ ਨਵੇਂ ਡੀਪੂ ਹੋਲਡਰਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ, ਨਾਲ ਹੀ ਉਮੀਦ ਪ੍ਰਗਟ ਕੀਤੀ ਗਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਨਿਭਾਉਣਗੇ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਤੱਕ ਜ਼ਰੂਰੀ ਰਾਸ਼ਨ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਢੰਗ ਨਾਲ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਵੇਂ ਡੀਪੂ ਹੋਲਡਰਾਂ ਦੀਆਂ ਇਹ ਨਿਯੁਕਤੀਆਂ ਇਕ ਮਹੱਤਵਪੂਰਨ ਕਦਮ ਹਨ। ਨਵੇਂ ਡੀਪੂ ਹੋਲਡਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰੀ ਸਹੂਲਤਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਅਤੇ ਨਿਰਪੱਖ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਉਣ। ਇਸ ਮੌਕੇ ਹਾਜ਼ਰ ਸਰਪੰਚਾਂ ਅਤੇ ਨੁਮਾਇੰਦਿਆਂ ਨੇ ਵੀ ਨਵੇਂ ਡੀਪੂ ਹੋਲਡਰਾਂ ਨੂੰ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਵਿਚ ਸ਼ਰਧਾ ਨਾਲ ਮਨਾਇਆ ਗਣੇਸ਼ ਚਤੁਰਥੀ ਦਾ ਤਿਉਹਾਰ ਗਿਆਨ, ਖ਼ੁਸ਼ਹਾਲੀ, ਸਫਲਤਾ ਅਤੇ ਵਿਘਨਾਂ ਦੇ ਨਿਵਾਰਨ ਲ... ਅਗਲੀ ਖ਼ਬਰ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ’ਚ ਹੋਈ ਨਿਰਮਲ ਸਾਧੂ ਸੰਘ ਦੀ ਅਹਿਮ ਮੀਟਿੰਗ ਨਿਰਮਲ ਭੇਖ ਦੀ ਚੜ੍ਹਦੀ ਕਲਾ, ਪੁਰਾਤਨ ਮਰਯਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।