ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ
ਫ਼ਤਿਹਗੜ੍ਹ ਪੰਜਤੂਰ, 16 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸੇਵੀ ਅਰ ਸਿੰਘ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜੱਸਾ ਸਿੰਘ ਸੰਧੂ ਪ੍ਰਧਾਨ ਪੰਜਾਬ ਤੇ ਸਿੱਖਿਆ ਡਾਇਰੈਕਟਰ ਇੰਦਰਜੀਤ ਕੌਰ ਗਿੱਲ ਦੀ ਅਗਵਾਈ ਵਿਚ ਪਿੰਡ ਮੇਲਕ ਕੰਗਾ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸਿਲਾਈ ਸੈਂਟਰ ਦਾ ਸੈਸ਼ਨ ਪੂਰਾ ਹੋਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਅਵਤਾਰ ਸਿੰਘ ਘੋਲੀਆ, ਲੈਬ ਇੰਚਾਰਜ ਹਰਜਿੰਦਰ ਸਿੰਘ ਚੁਗਾਵਾਂ, ਟਰੱਸਟੀ ਸੁਖਦੇਵ ਸਿੰਘ, ਟਰੱਸਟੀ ਰਾਮ ਸਿੰਘ, ਮੈਡਮ ਮਨਜੀਤ ਕੌਰ ਤੇ ਮੈਡਮ ਜਸਵੀਰ ਕੌਰ ਵਲੋਂ ਸਰਟੀਫਿਕੇਟ ਵੰਡੇ ਗਏ।
ਫ਼ਤਿਹਗੜ੍ਹ ਪੰਜਤੂਰ, 16 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸੇਵੀ ਅਰ ਸਿੰਘ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜੱਸਾ ਸਿੰਘ ਸੰਧੂ ਪ੍ਰਧਾਨ ਪੰਜਾਬ ਤੇ ਸਿੱਖਿਆ ਡਾਇਰੈਕਟਰ ਇੰਦਰਜੀਤ ਕੌਰ ਗਿੱਲ ਦੀ ਅਗਵਾਈ ਵਿਚ ਪਿੰਡ ਮੇਲਕ ਕੰਗਾ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸਿਲਾਈ ਸੈਂਟਰ ਦਾ ਸੈਸ਼ਨ ਪੂਰਾ ਹੋਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਅਵਤਾਰ ਸਿੰਘ ਘੋਲੀਆ, ਲੈਬ ਇੰਚਾਰਜ ਹਰਜਿੰਦਰ ਸਿੰਘ ਚੁਗਾਵਾਂ, ਟਰੱਸਟੀ ਸੁਖਦੇਵ ਸਿੰਘ, ਟਰੱਸਟੀ ਰਾਮ ਸਿੰਘ, ਮੈਡਮ ਮਨਜੀਤ ਕੌਰ ਤੇ ਮੈਡਮ ਜਸਵੀਰ ਕੌਰ ਵਲੋਂ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਘੋਲੀਆ ਦੱਸਿਆ ਕਿ ਪਿੰਡ ਮੇਲਕ ਕੰਗਾਂ ਤੋਂ ਇਲਾਵਾ ਪਿੰਡ ਤਲਵੰਡੀ ਨੌਂ ਬਹਾਰ ਵਿਖੇ ਵੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਲੋਕ ਭਲਾਈ ਲਈ ਮੁਫ਼ਤ ਸਿਲਾਈ ਸੈਂਟਰ, ਕੰਪਿਊਟਰ ਸੈਂਟਰ ਖੁਲ੍ਹਵਾਕੇ ਹੱਥੀਂ ਹੁਨਰ ਦੇ ਅਨੇਕਾਂ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਟਰੱਸਟ ਵਲੋਂ ਜਲਦੀ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਯੂਨੀਵਰਸਿਟੀ ਸ਼ੁਰੂ ਕੀਤੀ ਜਾ ਰਹੀ ਹੈ, ਜਿੱਥੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਮੁਫ਼ਤ ਹੋਵੇਗੀ।