19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਸ਼ਾ ਮੁਕਤ ਪੰਜਾਬ ਯਾਤਰਾ 25 ਸਤੰਬਰ ਨੂੰ ਬਾਘਾ ਪੁਰਾਣਾ ਪੁੱਜੇਗੀ-ਸੁਖਨੰਦਨ ਅਗਰਵਾਲ ਪਿੰਡਾਂ ‘ਚ ਲਿਜਾ ਕੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਬਾਘਾ ਪੁਰਾਣਾ, 18 ਸਤੰਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ 25 ਸਤੰਬਰ ਨੂੰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਪੁੱਜੇਗੀ। ਭਾਜਪਾ ਵਲੋਂ ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚੋਂ ਹੁੰਦੀ ਹੋਈ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕੱਢੀ ਜਾ ਰਹੀ ਹੈ।

ਅਜੀਤ ਡੈਸਕ 19-09-2026
ਬਾਘਾ ਪੁਰਾਣਾ, 18 ਸਤੰਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ 25 ਸਤੰਬਰ ਨੂੰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਪੁੱਜੇਗੀ। ਭਾਜਪਾ ਵਲੋਂ ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚੋਂ ਹੁੰਦੀ ਹੋਈ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕੱਢੀ ਜਾ ਰਹੀ ਹੈ। ਬਾਘਾ ਪੁਰਾਣਾ ਹਲਕੇ ਵਿਚ ਯਾਤਰਾ ਦੇ ਪੁੱਜਣ ਮੌਕੇ ਹਲਕਾ ਇੰਚਾਰਜ ਸੁਖਨੰਦਨ ਅਗਰਵਾਲ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਇਸ ਦਾ ਭਰਪੂਰ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਮੰਡਲ ਪ੍ਰਧਾਨ ਦੀਪਕ ਤਲਵਾੜ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਰਹਿਣਗੇ। ਭਾਜਪਾ ਆਗੂਆਂ ਅਨੁਸਾਰ ਯਾਤਰਾ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਿਜਾਇਆ ਜਾਵੇਗਾ, ਜਿੱਥੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਤੌਰ ‘ਤੇ ਯਤਨ ਕਰਨ ਦਾ ਸੰਦੇਸ਼ ਦਿੱਤਾ ਜਾਵੇਗਾ। ਇਸ ਮੁਹਿੰਮ ਤਹਿਤ ਲੋਕਾਂ ਦੀ ਭਾਗੀਦਾਰੀ ਵਧਾਉਣ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਪੰਜਾਬ ਵਲੋਂ 18 ਤੋਂ 30 ਸਤੰਬਰ ਤੱਕ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਕੱਢੀਆਂ ਜਾ ਰਹੀਆਂ ਹਨ, ਜੋ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੀਆਂ।
ਪਿਛਲੀ ਖ਼ਬਰ ਬਟੂਆ ਵਾਪਸ ਕਰ ਕੇ ਬਿੱਲਾ ਢੁੱਡੀ ਕੇ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਵਿਚ ਸੀ.ਬੀ.ਐਸ.ਈ. ਕਿਸ਼ੋਰ ਸਿੱਖਿਆ ਸਿਖਲਾਈ ਪ੍ਰੋਗਰਾਮ ਸਮਾਪਤ ਡੇਰਾ ਝਿੜੀ ਚੂਹੜਚੱਕ ਵਿਖੇ ਧਾਰਮਿਕ ਸਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।