19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅਜੀਤਵਾਲ ਕਾਲਜ ਦੇ ਲੈਬ ਸਾਇੰਸ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਅਜੀਤਵਾਲ, 18 ਸਤੰਬਰ (ਹਰਦੇਵ ਸਿੰਘ ਮਾਨ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਲਈਆਂ ਗਈਆਂ ਜੂਨ 2026 ਦੀਆਂ ਪ੍ਰੀਖਿਆਵਾਂ ਦੇ ਦੂਜੇ ਸਮੈਸਟਰ ਦੇ ਐਲਾਨੇ ਨਤੀਜਿਆਂ ਵਿਚੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਇੰਸਟੀਚਿਊਟ ਆਫ਼ ਮਨੈਜ਼ਮੇਟ ਐਂਡ ਕੰਪਿਊਟਰ ਸਾਇੰਸ ਅਜੀਤਵਾਲ (ਮੋਗਾ) ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ। ਇਨ੍ਹਾਂ ਵਿਚ ਪਲਕ ਕੌਰ ਨੇ 88.

ਅਜੀਤ ਡੈਸਕ 19-09-2026
ਅਜੀਤਵਾਲ, 18 ਸਤੰਬਰ (ਹਰਦੇਵ ਸਿੰਘ ਮਾਨ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਲਈਆਂ ਗਈਆਂ ਜੂਨ 2026 ਦੀਆਂ ਪ੍ਰੀਖਿਆਵਾਂ ਦੇ ਦੂਜੇ ਸਮੈਸਟਰ ਦੇ ਐਲਾਨੇ ਨਤੀਜਿਆਂ ਵਿਚੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਇੰਸਟੀਚਿਊਟ ਆਫ਼ ਮਨੈਜ਼ਮੇਟ ਐਂਡ ਕੰਪਿਊਟਰ ਸਾਇੰਸ ਅਜੀਤਵਾਲ (ਮੋਗਾ) ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ। ਇਨ੍ਹਾਂ ਵਿਚ ਪਲਕ ਕੌਰ ਨੇ 88.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਲਵਪ੍ਰੀਤ ਕੌਰ ਨੇ 80.50 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਗੁਰਮਨਦੀਪ ਸਿੰਘ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ ਜੋ ਇਹਨਾਂ ਨਤੀਜਿਆਂ ਵਿਚ ਵਧੀਆ ਅੰਕ ਪ੍ਰਾਪਤ ਕੀਤੇ ਹਨ, ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਤ ਕਰਦਿਆਂ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ। ਇੰਚਾਰਜ ਮੈਡਮ ਦਿਲਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਉੱਪਰ ਵਧਾਈ ਦਿੰਦਿਆਂ ਹਮੇਸ਼ਾ ਮਿਹਨਤ ਕਰਨ ਲਈ ਪ੍ਰੇਰਦਿਆਂ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਸ਼ਕਤੀ ਲਈ ਲਗਾਤਾਰ ਖੇਡਾਂ ਵਿਚ ਭਾਗ ਲੈਣ ਲਈ ਵੀ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਵਿੱਚ ਪੰਜਾਬ ਸਰਕਾਰ ਨਾਕਾਮ-ਗੋਗਾ ਸੰਗਲਾ, ਮੱਤਾ, ਜਵੰਦਾ ਅਗਲੀ ਖ਼ਬਰ ਰਾਧੇ ਕ੍ਰਿਸ਼ਨਾ ਗਊਸ਼ਾਲਾ ਵਿਖੇ ਪਿੱਪਲ ਤੇ ਫੁੱਲਦਾਰ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।