20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਛੱਤਰ ਸਿੰਘ ਛੱਤੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਅਜੀਤਵਾਲ, 19 ਸਤੰਬਰ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਇਤਿਹਾਸਕ ਪਿੰਡ ਢੁੱਡੀਕੇ ਵਿਖੇ ਨਛੱਤਰ ਸਿੰਘ ਛੱਤੀ ਦੇ ਗ੍ਰਹਿ ਵਿਖੇ ਪਾਰਟੀ ਦੀਆਂ ਅਹਿਮ ਸ਼ਖਸੀਅਤਾਂ ਅਤੇ ਨਗਰ ਦੀਆਂ ਪ੍ਰਮੁੱਖ ਹਸਤੀਆਂ ਦੀ ਅਹਿਮ ਇਕੱਤਰਤਾ ਹੋਈ| ਜਿਸ ਵਿਚ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਪੀ. ਏ.

ਅਜੀਤ ਡੈਸਕ 20-09-2026
ਅਜੀਤਵਾਲ, 19 ਸਤੰਬਰ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਇਤਿਹਾਸਕ ਪਿੰਡ ਢੁੱਡੀਕੇ ਵਿਖੇ ਨਛੱਤਰ ਸਿੰਘ ਛੱਤੀ ਦੇ ਗ੍ਰਹਿ ਵਿਖੇ ਪਾਰਟੀ ਦੀਆਂ ਅਹਿਮ ਸ਼ਖਸੀਅਤਾਂ ਅਤੇ ਨਗਰ ਦੀਆਂ ਪ੍ਰਮੁੱਖ ਹਸਤੀਆਂ ਦੀ ਅਹਿਮ ਇਕੱਤਰਤਾ ਹੋਈ| ਜਿਸ ਵਿਚ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆ, ਸੁਖਮੰਦਰ ਸਿੰਘ ਤਖਾਣਵੱਧ, ਸੁਰਜੀਤ ਸਿੰਘ ਝੰਡੇਆਣਾ ਸਮੇਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸ਼ਾਮਿਲ ਹੋਈ| ਜਿੰਨ੍ਹਾਂ ਨੇ ਪਾਰਟੀ ਦੀ ਅਹਿਮ ਜ਼ਿੰਮੇਵਾਰੀ ਦਿੰਦਿਆਂ ਨਛੱਤਰ ਸਿੰਘ ਛੱਤੀ ਨੂੰ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਨਛੱਤਰ ਸਿੰਘ ਛੱਤੀ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਪਹੁੰਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਵਾਇਆ ਕਿ ਉਹ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ। ਇਸ ਮੌਕੇ ਰਣਜੀਤ ਸਿੰਘ ਧੰਨਾ, ਰਜਿੰਦਰ ਸਿੰਘ, ਪਤਵੰਤ ਸਿੰਘ, ਗੁਰਪਾਲ ਸਿੰਘ, ਪ੍ਰੀਤਮ ਸਿੰਘ ਸਰਾਂ, ਦਰਸ਼ਨ ਸਿੰਘ ਪੰਚ, ਚਮਕੌਰ ਸਿੰਘ, ਬਾਬੂ ਮੋਹਣ ਲਾਲ, ਇਕਬਾਲ ਸਿੰਘ, ਪ੍ਰੀਤਮ ਸਿੰਘ ਪ੍ਰਧਾਨ, ਗੁਰਤੇਜ ਸਿੰਘ, ਗੁਰਦਿਆਲ ਸਿੰਘ ਕਬੱਡੀ ਖਿਡਾਰੀ, ਨਿੰਦਰ ਸਿੰਘ, ਕੇਵਲ ਸਿੰਘ ਪੰਚ ਅਤੇ ਗੁਰਚਰਨ ਸਿੰਘ ਨੰਬਰਦਾਰ ਸਮੇਤ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਰੌਸ਼ਨ ਡਰੋਨਾਂ ਨੇ ਧਰਮਕੋਟ ਦੇ ਆਕਾਸ਼ ’ਚ ਉਕੇਰਿਆ ਗੁਰੂ ਰਵਿਦਾਸ ਜੀ ਦਾ ਮਹਾਨ ਸੰਦੇਸ਼ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ... ਅਗਲੀ ਖ਼ਬਰ ਪੰਜਾਬ ਵਪਾਰ ਕਮਿਸ਼ਨ ਵਪਾਰੀ ਭਾਈਚਾਰੇ ਦੀ ਸਹੂਲਤ ਲਈ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਸਥਾਪਿਤ ਕਰੇਗਾ - ਸੰਜੀਵ ਨਰੂਲਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।