ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ 25 ਸਤੰਬਰ ਨੂੰ ਠੱਠੀ ਭਾਈ ਪੁੱਜੇਗੀ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਦੀਆਂ ਤਿਆਰੀਆਂ ਮੁਕੰਮਲ
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ 25 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਠੱਠੀ ਭਾਈ ਵਿਖੇ ਪੁੱਜੇਗੀ। ਭਾਜਪਾ ਵਲੋਂ 18 ਸਤੰਬਰ ਤੋਂ ਸ਼ੁਰੂ ਕੀਤੀ ਗਈ ਇਹ ਯਾਤਰਾ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ‘ਚੋਂ ਲੰਘਣੀ ਹੈ ਅਤੇ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗੀ।
ਅਜੀਤ ਡੈਸਕ
21-09-2026