23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ ਦਲਿਤ ਭਾਈਚਾਰੇ ਦੇ ਦੁਆਰ’ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਐਸ.ਸੀ. ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਕੋਟ ਈਸੇ ਖਾਂ, 22 ਸਤੰਬਰ (ਗੁਰਮੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਸਮਾਜ ਦੇ ਹਰ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਹਲਕਾ ਧਰਮਕੋਟ ’ਚ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਆਰੰਭੀ ‘ਸ਼੍ਰੋਮਣੀ ਅਕਾਲੀ ਦਲ ਦਲਿਤਾਂ ਦੇ ਦੁਆਰ’ ਮੁਹਿੰਮ ਤਹਿਤ ਰਣਧੀਰ ਸਿੰਘ ਥਰਾਜ ਜ਼ਿਲ੍ਹਾ ਪ੍ਰਧਾਨ ਐਸ. ਸੀ.

ਅਜੀਤ ਡੈਸਕ 23-09-2026
ਕੋਟ ਈਸੇ ਖਾਂ, 22 ਸਤੰਬਰ (ਗੁਰਮੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਸਮਾਜ ਦੇ ਹਰ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਹਲਕਾ ਧਰਮਕੋਟ ’ਚ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਆਰੰਭੀ ‘ਸ਼੍ਰੋਮਣੀ ਅਕਾਲੀ ਦਲ ਦਲਿਤਾਂ ਦੇ ਦੁਆਰ’ ਮੁਹਿੰਮ ਤਹਿਤ ਰਣਧੀਰ ਸਿੰਘ ਥਰਾਜ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਵਲੋਂ ਪਿੰਡ ਲੁਹਾਰਾ ਵਿਖੇ ਐਸ.ਸੀ. ਪਰਿਵਾਰਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ। ਇਸ ਮੌਕੇ ਅਕਾਲੀ ਦਲ ਹਲਕਾ ਧਰਮਕੋਟ ਐਸ.ਸੀ. ਵਿੰਗ ਦੇ ਇੰਚਾਰਜ ਸੁਰਜੀਤ ਸਿੰਘ ਲੁਹਾਰਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਦੀਆਂ ਮੁਸ਼ਕਲਾਂ, ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਇਹ ਮੁਹਿੰਮ ਸਿਰਫ ਸਿਆਸੀ ਰਾਬਤੇ ਤੱਕ ਸੀਮਤ ਨਹੀਂ ਸਗੋਂ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨੇੜਿਉਂ ਸਮਝਣ ਦਾ ਯਤਨ ਹੈ। ਰਣਧੀਰ ਸਿੰਘ ਥਰਾਜ ਅਤੇ ਸੁਰਜੀਤ ਸਿੰਘ ਲੁਹਾਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਐਸ.ਸੀ. ਭਾਈਚਾਰੇ ਨਾਲ ਸਬੰਧਿਤ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਸਿਵਲ ਹਸਪਤਾਲ ਮੋਗਾ ’ਚ ਐਨ. ਸੀ. ਸੀ. ਕੈਡਿਟਸ ਅਤੇ ਮਾਈ ਭਾਰਤ ਵਲੰਟੀਅਰਜ਼ ਨੂੰ ਟੀ. ਬੀ. ਸਕਰੀਨਿੰਗ, ਰੋਕਥਾਮ ਅਤੇ ਇਲਾਜ... ਅਗਲੀ ਖ਼ਬਰ ਸਿਵਲ ਸੁਸਾਇਟੀ ਮੋਗਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਕਰਵਾਏਗੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।