23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਡਾ. ਜਗਮੋਹਨ ਸਿੰਘ ਧੂੜਕੋਟ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ ਕਿਹਾ, ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਨਹੀ ਕੀਤਾ ਜਾਵੇਗਾ ਬਰਦਾਸ਼ਤ

ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਡਾ. ਜਗਮੋਹਨ ਸਿੰਘ ਧੂੜਕੋਟ ਕਲਾਂ ਹਲਕਾ ਨਿਹਾਲ ਸਿੰਘ ਵਾਲਾ ਨੂੰ ਪਾਰਟੀ ਨੂੰ ਢਾਹ ਲਾਉਣ ਵਾਲੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਛੇ ਸਾਲਾਂ ਲਈ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋ ਖ਼ਾਰਜ ਕਰਦਿਆਂ ਉਸ ਨੂੰ ਬਾਹਰ ਦਾ ਰਸਤਾ ਦਿਖਾਇਆ ਤੇ ਕਿਹਾ ਕਿ ਅੱਜ ਤੋ ਬਾਅਦ ਪਾਰਟੀ ਦਾ ਹਿੱਸਾ ਨਹੀ ਹੋਵੇਗਾ।

ਅਜੀਤ ਡੈਸਕ 23-09-2026
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਡਾ. ਜਗਮੋਹਨ ਸਿੰਘ ਧੂੜਕੋਟ ਕਲਾਂ ਹਲਕਾ ਨਿਹਾਲ ਸਿੰਘ ਵਾਲਾ ਨੂੰ ਪਾਰਟੀ ਨੂੰ ਢਾਹ ਲਾਉਣ ਵਾਲੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਛੇ ਸਾਲਾਂ ਲਈ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋ ਖ਼ਾਰਜ ਕਰਦਿਆਂ ਉਸ ਨੂੰ ਬਾਹਰ ਦਾ ਰਸਤਾ ਦਿਖਾਇਆ ਤੇ ਕਿਹਾ ਕਿ ਅੱਜ ਤੋ ਬਾਅਦ ਪਾਰਟੀ ਦਾ ਹਿੱਸਾ ਨਹੀ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀ ਕੀਤੀਆਂ ਜਾਣਗੀਆਂ। ਜੇਕਰ ਕੋਈ ਵੀ ਅਕਾਲੀ ਆਗੂ ਜਾਂ ਵਰਕਰ ਪਾਰਟੀ ਵਿਚ ਰਹਿ ਕੇ ਪਾਰਟੀ ਨੂੰ ਨੁਕਸਾਨ ਪਹੁੰਚਾਉਣਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨ ਰੱਖਣ ਵਾਲੀ ਜਥੇਬੰਦੀ ਹੈ ਤੇ ਹਰ ਅਹੁਦੇਦਾਰ ਤੇ ਵਰਕਰ ਦੀ ਪਾਰਟੀ ਲਈ ਅਨੁਸ਼ਾਸਨ ਰੱਖਣਾ ਜਰੂਰੀ ਹੁੰਦਾ ਹੈ। ਸ੍ਰ. ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾਂ ਲਈ ਆਪਣੀ ਲੜਾਈ ਜਾਰੀ ਰੱਖੇਗਾ ਤੇ ਪੰਜਾਬ ਵਿਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਰੋਜ਼ਾਨਾ ਵਾਪਰ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸਮੁੱਚੀ ਅਕਾਲੀ ਜਥੇਬੰਦੀ ਨੂੰ ਇਕੱਠੇ ਹੋ ਕੇ ਮਜ਼ਬੂਤੀ ਨਾਲ ਲੋਕਾਂ ਦੀ ਆਵਾਜ਼ ਬਣਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਅਨੁਸ਼ਾਸਨ, ਏਕਤਾ ਤੇ ਸਾਂਝੀ ਲੜਾਈ ਅਹਿਮਦਾਰ ਹਨ।
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸੰਗਠਨ ਅਹੁਦੇਦਾਰਾਂ ਤੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਸਿਵਲ ਹਸਪਤਾਲ ਮੋਗਾ... ਅਗਲੀ ਖ਼ਬਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖਤੂਪੁਰਾ ਵੱਲੋਂ ਪਿੰਡ ਖੁਖਰਾਣਾ ਵਿਖੇ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।