24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅਧਿਆਪਕ ਜਥੇਬੰਦੀਆਂ ਨੇ ਬੀ. ਪੀ. ਈ. ਓ. ਨਿਹਾਲ ਸਿੰਘ ਵਾਲਾ ਨੂੰ ਚਿਤਾਵਨੀ ਪੱਤਰ ਦਿੱਤਾ

ਨਿਹਾਲ ਸਿੰਘ ਵਾਲਾ, 23 ਸਤੰਬਰ (ਸੁਖਦੇਵ ਸਿੰਘ ਖਾਲਸਾ)-ਬਲਾਕ ਨਿਹਾਲ ਸਿੰਘ ਵਾਲਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਅਮਨਦੀਪ ਸਿੰਘ ਮਾਛੀਕੇ, ਗੁਰਮੀਤ ਸਿੰਘ ਝੋਰੜਾਂ, ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਸਵਰਨ ਸਿੰਘ, ਸੁਖਜੀਤ ਸਿੰਘ ਕੁੱਸਾ, ਅਮਰਜੀਤ ਕੌਰ ਪੱਤੋ, ਸੁਖਮੰਦਰ ਸਿੰਘ ਰਣਸੀਂਹ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਿਹਾਲ ਸਿੰਘ ਵਾਲਾ ਦੇਵੀ ਪ੍ਰਸਾਦ ਨੂੰ ਅਧਿਆਪਕਾਂ ਦੀਆਂ ਜ਼ਬਰਦਸਤੀ ਰਾਸ਼ਨ ਕਾਰਡ ਵੈਰੀਫਿਕੇਸ਼ਨ ਕਰਨ ਲਈ ਲਗਾਈਆਂ ਡਿਊਟੀਆਂ ਅਤੇ ਅਧਿਆਪਕਾਂ ’ਤੇ ਪਾਏ ਹੋਰ ਗੈਰ ਵਿੱਦਿਅਕ ਕੰਮਾਂ ਦੇ ਸੰਬੰਧ ’ਚ ਚਿਤਾਵਨੀ ਪੱਤਰ ਦਿੰਦਿਆਂ ਕਿਹਾ ਕਿ ਇਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ| ਉਨ੍ਹਾਂ ਵਲੋਂ ਪੰਜਾਬ ਪੱਧਰੀ ਸਮੂਹ ਅਧਿਆਪਕ ਜਥੇਬੰਦੀਆਂ ਦੇ ਫੈਸਲੇ ਅਨੁਸਾਰ ਅਧਿਆਪਕ ਅਤੇ ਸਕੂਲ ਮੁਖੀਆਂ ਉੱਪਰ ਜਬਰੀ ਥੋਪੇ ਜਾਂਦੇ ਗੈਰ ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਕੇਵਲ ਵਿਦਿਆਰਥੀਆਂ ਨੂੰ ਸਕੂਲ ’ਚ ਪੜ੍ਹਾਉਣ ਦੇ ਮੁੱਖ ਕਾਰਜ ਉੱਪਰ ਹੀ ਆਪਣਾ ਪੂਰਾ ਧਿਆਨ ਕੇਂਦਰਿਤ ਕੀਤਾ ਜਾਵੇਗਾ| ਇਸ ਤਰ੍ਹਾਂ ਅਧਿਆਪਕ ਹੁਣ ਅੱਗੇ ਤੋਂ ਵੱਖ-ਵੱਖ ਕੰਮਾਂ ’ਤੇ ਲਗਾਈਆਂ ਜਾਣ ਵਾਲੀਆਂ ਗੈਰ ਵਿੱਦਿਅਕ ਡਿਊਟੀਆਂ ਦਾ ਮੁਕੰਮਲ ਬਾਈਕਾਟ ਰੱਖਣਗੇ| ਇਸ ਦੇ ਨਾਲ ਹੀ ਜੇਕਰ ਸਿੱਖਿਆ ਵਿਭਾਗ ਵਲੋਂ ਮਿਡ ਡੇ ਮੀਲ, ਸਕੂਲੀ ਖੇਡਾਂ ਅਤੇ ਸਕੂਲਾਂ ਦੀ ਸਫਾਈ ਲਈ ਇਕ ਹਫਤੇ ਦੇ ਅੰਦਰ ਫੰਡ ਜਾਰੀ ਨਾ ਕੀਤੇ ਗਏ ਅਤੇ ਪਿਛਲੇ ਬਕਾਇਆਂ ਦਾ ਭੁਗਤਾਨ ਨਾ ਕੀਤੇ ਤਾਂ ਇਹ ਤਿੰਨੋ ਕੰਮ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੇ ਜਾਣਗੇ| ਇਸ ਮੌਕੇ ਹੀਰਾ ਸਿੰਘ ਢਿੱਲੋਂ, ਨਵਦੀਪ ਸਿੰਘ ਧੂੜਕੋਟ, ਕਰਮਜੀਤ ਸਿੰਘ, ਸੁਖਪ੍ਰੀਤ ਸਿੰਘ, ਕਮਲਜੀਤ ਸਿੰਘ, ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ’ਚ ਅਧਿਆਪਕ ਹਾਜ਼ਰ ਸਨ|

ਥੋਪੇ ਜਾਂਦੇ ਗੈਰ ਵਿੱਦਿਅਕ ਕੰਮਾਂ ਸੰਬੰਧੀ ਬੀ. ਪੀ. ਈ. ਓ. ਨਿਹਾਲ ਸਿੰਘ ਵਾਲਾ ਨੂੰ ਚਿਤਾਵਨੀ ਪੱਤਰ ਦਿੰਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂ| ਤਸਵੀਰ : ਸੁਖਦੇਵ ਸਿੰਘ ਖਾਲਸਾ 24-09-2026
ਨਿਹਾਲ ਸਿੰਘ ਵਾਲਾ, 23 ਸਤੰਬਰ (ਸੁਖਦੇਵ ਸਿੰਘ ਖਾਲਸਾ)-ਬਲਾਕ ਨਿਹਾਲ ਸਿੰਘ ਵਾਲਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਅਮਨਦੀਪ ਸਿੰਘ ਮਾਛੀਕੇ, ਗੁਰਮੀਤ ਸਿੰਘ ਝੋਰੜਾਂ, ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਸਵਰਨ ਸਿੰਘ, ਸੁਖਜੀਤ ਸਿੰਘ ਕੁੱਸਾ, ਅਮਰਜੀਤ ਕੌਰ ਪੱਤੋ, ਸੁਖਮੰਦਰ ਸਿੰਘ ਰਣਸੀਂਹ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਿਹਾਲ ਸਿੰਘ ਵਾਲਾ ਦੇਵੀ ਪ੍ਰਸਾਦ ਨੂੰ ਅਧਿਆਪਕਾਂ ਦੀਆਂ ਜ਼ਬਰਦਸਤੀ ਰਾਸ਼ਨ ਕਾਰਡ ਵੈਰੀਫਿਕੇਸ਼ਨ ਕਰਨ ਲਈ ਲਗਾਈਆਂ ਡਿਊਟੀਆਂ ਅਤੇ ਅਧਿਆਪਕਾਂ ’ਤੇ ਪਾਏ ਹੋਰ ਗੈਰ ਵਿੱਦਿਅਕ ਕੰਮਾਂ ਦੇ ਸੰਬੰਧ ’ਚ ਚਿਤਾਵਨੀ ਪੱਤਰ ਦਿੰਦਿਆਂ ਕਿਹਾ ਕਿ ਇਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ| ਉਨ੍ਹਾਂ ਵਲੋਂ ਪੰਜਾਬ ਪੱਧਰੀ ਸਮੂਹ ਅਧਿਆਪਕ ਜਥੇਬੰਦੀਆਂ ਦੇ ਫੈਸਲੇ ਅਨੁਸਾਰ ਅਧਿਆਪਕ ਅਤੇ ਸਕੂਲ ਮੁਖੀਆਂ ਉੱਪਰ ਜਬਰੀ ਥੋਪੇ ਜਾਂਦੇ ਗੈਰ ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਕੇਵਲ ਵਿਦਿਆਰਥੀਆਂ ਨੂੰ ਸਕੂਲ ’ਚ ਪੜ੍ਹਾਉਣ ਦੇ ਮੁੱਖ ਕਾਰਜ ਉੱਪਰ ਹੀ ਆਪਣਾ ਪੂਰਾ ਧਿਆਨ ਕੇਂਦਰਿਤ ਕੀਤਾ ਜਾਵੇਗਾ| ਇਸ ਤਰ੍ਹਾਂ ਅਧਿਆਪਕ ਹੁਣ ਅੱਗੇ ਤੋਂ ਵੱਖ-ਵੱਖ ਕੰਮਾਂ ’ਤੇ ਲਗਾਈਆਂ ਜਾਣ ਵਾਲੀਆਂ ਗੈਰ ਵਿੱਦਿਅਕ ਡਿਊਟੀਆਂ ਦਾ ਮੁਕੰਮਲ ਬਾਈਕਾਟ ਰੱਖਣਗੇ| ਇਸ ਦੇ ਨਾਲ ਹੀ ਜੇਕਰ ਸਿੱਖਿਆ ਵਿਭਾਗ ਵਲੋਂ ਮਿਡ ਡੇ ਮੀਲ, ਸਕੂਲੀ ਖੇਡਾਂ ਅਤੇ ਸਕੂਲਾਂ ਦੀ ਸਫਾਈ ਲਈ ਇਕ ਹਫਤੇ ਦੇ ਅੰਦਰ ਫੰਡ ਜਾਰੀ ਨਾ ਕੀਤੇ ਗਏ ਅਤੇ ਪਿਛਲੇ ਬਕਾਇਆਂ ਦਾ ਭੁਗਤਾਨ ਨਾ ਕੀਤੇ ਤਾਂ ਇਹ ਤਿੰਨੋ ਕੰਮ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੇ ਜਾਣਗੇ| ਇਸ ਮੌਕੇ ਹੀਰਾ ਸਿੰਘ ਢਿੱਲੋਂ, ਨਵਦੀਪ ਸਿੰਘ ਧੂੜਕੋਟ, ਕਰਮਜੀਤ ਸਿੰਘ, ਸੁਖਪ੍ਰੀਤ ਸਿੰਘ, ਕਮਲਜੀਤ ਸਿੰਘ, ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ’ਚ ਅਧਿਆਪਕ ਹਾਜ਼ਰ ਸਨ|
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਾਨ ਦਲ ਵਲੋਂ ਨਿਹਾਲ ਸਿੰਘ ਵਾਲਾ ਵਿਖੇ ਰੈਲੀ 27 ਨੂੰ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਅਤੇ ਆਈ.ਐਸ.ਐਫ.ਸੀ.ਪੀ.ਆਰ. ’ਚ ਫਾਰਮੇਸੀ ਹਫ਼ਤਾ-2026 ਤਹਿਤ ਕਰਵਾਈਆਂ ਗਈਆਂ ਵੱਖ-ਵੱਖ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।