24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਿਧਾਇਕ ਬਿਲਾਸਪੁਰ ਨੇ ਤੀਰਥ ਯਾਤਰਾ ਵਾਲੀ ਬੱਸ ਨੂੰ ਕੀਤਾ ਰਵਾਨਾ

ਕਿਸ਼ਨਪੁਰਾ ਕਲਾਂ, 23 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤਾ ਵਿਖੇ ਵਿਸ਼ਵ ਪੰਜਾਬੀ ਦਿਵਸ ਮੌਕੇ ਪੰਜਾਬੀ ਭਾਸ਼ਾ ਦੇ ਸਤਿਕਾਰ, ਪ੍ਰਚਾਰ ਤੇ ਪ੍ਰਸਾਰ ਲਈ ਵਿਦਿਆਰਥੀਆਂ ਵਿਚ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਪਿੰਡ ਰਣੀਆਂ ਵਿਖੇ ਤੀਰਥ ਯਾਤਰਾ ਵਾਲੀ ਬੱਸ ਨੂੰ ਰਾਵਨਾ ਕਰਦੇ ਹੋਏ। ਅਜੀਤ ਤਸਵੀਰ 24-09-2026
ਕਿਸ਼ਨਪੁਰਾ ਕਲਾਂ, 23 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤਾ ਵਿਖੇ ਵਿਸ਼ਵ ਪੰਜਾਬੀ ਦਿਵਸ ਮੌਕੇ ਪੰਜਾਬੀ ਭਾਸ਼ਾ ਦੇ ਸਤਿਕਾਰ, ਪ੍ਰਚਾਰ ਤੇ ਪ੍ਰਸਾਰ ਲਈ ਵਿਦਿਆਰਥੀਆਂ ਵਿਚ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਵਿਚ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਸੁੰਦਰ ਲਿਖਾਈ ਮੁਕਾਬਲੇ ਕਰਵਾਉਣ ਦੇ ਨਾਲ-ਨਾਲ ਵਿਦਿਆਰਥੀਆਂ ਤੋਂ ਗੁਰਮੁਖੀ ਲਿਪੀ ਦੇ ਮੁੱਢਲੇ ਪੈਂਤੀ ਅੱਖਰ ਲਿਖਵਾਏ ਗਏ। ਸਕੂਲ ਦੇ ਪ੍ਰਿੰਸੀਪਲ ਵਿਨੋਦ ਕੁਮਾਰ ਨੇ ਕਿਹਾ ਕਿ ਪੰਜਾਬੀ ਸਿਰਫ ਸਾਡੀ ਮਾਂ ਬੋਲੀ ਹੀ ਨਹੀਂ ਸਗੋਂ ਪੰਜਾਬ ਦੇ ਅਮੀਰ ਸੱਭਿਆਚਾਰ ਵਿਰਸੇ ਅਤੇ ਪਹਿਚਾਣ ਦਾ ਅਹਿਮ ਹਿੱਸਾ ਹੈ। ਇਸ ਮੌਕੇ ਸਮੂਹ ਸਟਾਫ ਨੇ ਪੰਜਾਬੀ ਭਾਸ਼ਾ ਦੇ ਸਤਿਕਾਰ ਅਤੇ ਪ੍ਰਚਾਰ-ਪ੍ਰਸਾਰ ਸਬੰਧੀ ਦਸਤਖਤ ਮੁਹਿੰਮ ਵਿਚ ਵੀ ਭਾਗ ਲਿਆ। ਅੰਤ ਵਿਚ ਸਕੂਲ ਸਟਾਫ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪ੍ਰਚਾਰ-ਪ੍ਰਸਾਰ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਐਨ.ਡੀ.ਏ. ਦੀ ਤਿਆਰੀ ਵਾਸਤੇ ਏ.ਐਫ.ਪੀ.ਆਈ. ਮੋਹਾਲੀ ’ਚ ਮੁਫ਼ਤ ਸਿਖਲਾਈ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਸਰਬਜੀਤ ਕੌਰ ਲੋਪੋ ਦੀ ਕਿਤਾਬ ‘ਪੁਰਾਣੇ ਸਮਿਆਂ ’ਚ ਪੇਂਡੂ ਔਰਤਾਂ ਦੇ ਕੰਮ ਧੰਦੇ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।