24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ‘ਮੇਰੀ ਪੰਜਾਬੀ ਮੇਰਾ ਮਾਣ’ ਮੁਹਿੰਮ ਤਹਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਪੰਜਾਬੀ ਸਾਡੀ ਬੋਲੀ ਨਹੀਂ ਸਾਡੀ ਰੂਹ ਹੈ-ਪ੍ਰੈਜ਼ੀਡੈਂਟ ਸਹਿਗਲ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਅੱਜ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਅਤੇ ਹਰਪ੍ਰੀਤ ਕੌਰ ਸਹਿਗਲ ਨੇ ਸ਼ਾਮਲ ਹੋ ਕੇ ਪ੍ਰੋਗਰਾਮ ਦੀ ਸ਼ਾਨ ਨੂੰ ਵਧਾਇਆ।

ਅਜੀਤ ਡੈਸਕ 24-09-2026
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਅੱਜ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਅਤੇ ਹਰਪ੍ਰੀਤ ਕੌਰ ਸਹਿਗਲ ਨੇ ਸ਼ਾਮਲ ਹੋ ਕੇ ਪ੍ਰੋਗਰਾਮ ਦੀ ਸ਼ਾਨ ਨੂੰ ਵਧਾਇਆ। ‘ਮੇਰੀ ਪੰਜਾਬੀ ਮੇਰਾ ਮਾਣ’ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਅਧਿਆਪਕਾਂ ਨੂੰ ‘ਮੇਰਾ ਦਸਤਖ਼ਤ, ਮੇਰੀ ਪੰਜਾਬੀ’ ਤਹਿਤ ਪੰਜਾਬੀ ਵਿਚ ਆਪਣੇ ਦਸਤਖ਼ਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਵਲੋਂ ਅਧਿਆਪਕਾਂ ਨੂੰ ਪੰਜਾਬੀ ਵਿਚ ਲਿਖਣ, ਪੰਜਾਬੀ ਕਿਤਾਬਾਂ ਪੜ੍ਹਨ, ਪੰਜਾਬੀ ਕੀ-ਬੋਰਡ ਅਤੇ ਵਟਸ-ਐਪ ਸੰਦੇਸ਼ਾਂ ਵਿਚ ਪੰਜਾਬੀ ਦੀ ਵਰਤੋਂ ਕਰਨ ਅਤੇ ਆਪਣੀ ਵਿਰਾਸਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ‘’ਪੰਜਾਬੀ ਸਾਡੀ ਬੋਲੀ ਨਹੀਂ, ਸਾਡੀ ਰੂਹ ਹੈ’’ ਦੇ ਸੰਦੇਸ਼ ਨੂੰ ਸਾਕਾਰ ਕਰਨ ਦਾ ਸੰਕਲਪ ਲਿਆ। ਇਸ ਦੇ ਨਾਲ ਹੀ ਲੋਕ ਗੀਤ ਗਾਏ ਗਏ ਅਤੇ ਪ੍ਰੋਗਰਾਮ ਦੀ ਸਮਾਪਤੀ ਪੰਜਾਬ ਦੇ ਮਸ਼ਹੂਰ ਲੋਕ ਨਾਚ ਗਿੱਧੇ ਨਾਲ ਕੀਤੀ ਗਈ। ਇਸ ਮੌਕੇ ਸਕੂਲ ਵਿਚ ਅਧਿਆਪਕਾਂ ਵਲੋਂ ਪੰਜਾਬੀ ਢਾਬਾ ਲਗਾਇਆ ਗਿਆ। ਜਿਸ ਵਿਚ ਵੱਖ-ਵੱਖ ਤਰ੍ਹਾਂ ਦੇ ਪਕਵਾਨ ਸਾਗ, ਮੱਕੀ ਦੀ ਰੋਟੀ, ਰਾਜਮਾਂਹ ਚਾਵਲ, ਚਾਹ, ਚੂਰੀ, ਖੀਰ, ਹਲਵਾ, ਪਕੌੜੇ ਅਤੇ ਜਲੇਬੀਆਂ ਦਾ ਇੰਤਜ਼ਾਮ ਕੀਤਾ ਗਿਆ। ਇਸੇ ਮੌਕੇ ਪੰਜਾਬੀ ਵਿਰਾਸਤ ਨਾਲ ਸੰਬੰਧਿਤ ਪੁਰਾਣੀਆਂ ਚੀਜ਼ਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਪੂਰੇ ਪ੍ਰੋਗਰਾਮ ਦੌਰਾਨ ਪੰਜਾਬੀ ਸਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਨੂੰ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਪਛਾਣ, ਸਭਿਆਚਾਰ ਅਤੇ ਵਿਰਾਸਤ ਦਾ ਅਹਿਮ ਹਿੱਸਾ ਹੈ। ਇਸ ਲਈ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨਾ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਲਈ ਉਤਸ਼ਾਹਿਤ ਕਰਨਾ ਅੱਜ ਦੇ ਸਮੇਂ ਦੀ ਲੋੜ ਹੈ।
ਪਿਛਲੀ ਖ਼ਬਰ ਐਚ.ਆਈ.ਵੀ. (ਏਡਜ਼) ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਐਨ.ਡੀ.ਏ. ਦੀ ਤਿਆਰੀ ਵਾਸਤੇ ਏ.ਐਫ.ਪੀ.ਆਈ. ਮੋਹਾਲੀ ’ਚ ਮੁਫ਼ਤ ਸਿਖਲਾਈ ਲਈ ਦਾਖਲਾ ਪ੍ਰਕਿਰਿਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।