26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਵਿਫਟ ਕਾਰ ਟਿੱਪਰ ਨਾਲ ਟਕਰਾਉਣ ’ਤੇ ਨੌਜਵਾਨ ਦੀ ਮੌਤ

ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਫਿਰੋਜ਼ਪੁਰ ਰੋਡ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇਕ ਸਵਿਫਟ ਕਾਰ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ ਵਿਚ ਕਾਰ ਚਾਲਕ 35 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸੰਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸ਼ਿਮਲਾਪੁਰੀ ਲੁਧਿਆਣਾ ਆਪਣੀ ਪਤਨੀ ਨੂੰ ਫਰੀਦਕੋਟ ਤੋਂ ਲਿਆਉਣ ਲਈ ਆਪਣੀ ਸਵਿਫਟ ਕਾਰ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਜਦੋਂ ਉਹ ਮੋਗਾ -ਫਿਰੋਜ਼ਪੁਰ ਰੋਡ ਮੇਨ ਹਾਈਵੇ ’ਤੇ ਪਿੰਡ ਘੱਲ ਕਲਾਂ ਕੋਲ ਪੁੱਜਾ ਤਾਂ ਕਾਰ ਬੇਕਾਬੂ ਹੋ ਕੇ ਇਕ ਟਿੱਪਰ ਨਾਲ ਟਕਰਾ ਗਈ।

ਅਜੀਤ ਡੈਸਕ 26-09-2026
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ)-ਅੱਜ ਮੋਗਾ ਫਿਰੋਜ਼ਪੁਰ ਰੋਡ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇਕ ਸਵਿਫਟ ਕਾਰ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ ਵਿਚ ਕਾਰ ਚਾਲਕ 35 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸੰਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸ਼ਿਮਲਾਪੁਰੀ ਲੁਧਿਆਣਾ ਆਪਣੀ ਪਤਨੀ ਨੂੰ ਫਰੀਦਕੋਟ ਤੋਂ ਲਿਆਉਣ ਲਈ ਆਪਣੀ ਸਵਿਫਟ ਕਾਰ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਜਦੋਂ ਉਹ ਮੋਗਾ -ਫਿਰੋਜ਼ਪੁਰ ਰੋਡ ਮੇਨ ਹਾਈਵੇ ’ਤੇ ਪਿੰਡ ਘੱਲ ਕਲਾਂ ਕੋਲ ਪੁੱਜਾ ਤਾਂ ਕਾਰ ਬੇਕਾਬੂ ਹੋ ਕੇ ਇਕ ਟਿੱਪਰ ਨਾਲ ਟਕਰਾ ਗਈ। ਟੱਕਰ ਏਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਸੰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਦਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਭਾਈ ਬਚਨ ਸਿੰਘ ਕੁਸ਼ਤੀ ਅਖਾੜਾ ਫੂਲੇਵਾਲਾ ਦੀਆਂ ਪਹਿਲਵਾਨ ਲੜਕੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪੱਕੇ ਝੋਨੇ ਦੀ ਹੀ ਕਟਾਈ ਕਰਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।