26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬੀ ਦਿਵਸ ਮੌਕੇ ਨਿਊ ਗਰੀਨ ਗਰੋਵ ਪਬਲਿਕ ਸਕੂਲ ’ਚ ਵਿਸ਼ੇਸ਼ ਸਮਾਗਮ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਅੱਜ ਪੰਜਾਬੀ ਦਿਵਸ ਉਤਸ਼ਾਹ, ਪਿਆਰ ਅਤੇ ਪੰਜਾਬੀ ਸਭਿਆਚਾਰ ਦੀ ਝਲਕ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਵਿਰਸੇ ਪ੍ਰਤੀ ਆਪਣਾ ਪਿਆਰ ਪ੍ਰਗਟ ਕੀਤਾ।

ਅਜੀਤ ਡੈਸਕ 26-09-2026
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਅੱਜ ਪੰਜਾਬੀ ਦਿਵਸ ਉਤਸ਼ਾਹ, ਪਿਆਰ ਅਤੇ ਪੰਜਾਬੀ ਸਭਿਆਚਾਰ ਦੀ ਝਲਕ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਵਿਰਸੇ ਪ੍ਰਤੀ ਆਪਣਾ ਪਿਆਰ ਪ੍ਰਗਟ ਕੀਤਾ। ਪੰਜਾਬੀ ਦਿਵਸ ਦੇ ਮੌਕੇ ਬੱਚਿਆਂ ਨੇ ਰਵਾਇਤੀ ਪੰਜਾਬੀ ਪਹਿਰਾਵਾ ਪਹਿਨ ਕੇ ਸਕੂਲ ਪਹੁੰਚ ਕੇ ਪੰਜਾਬੀ ਸਭਿਆਚਾਰ ਦੀ ਖ਼ੂਬਸੂਰਤ ਝਲਕ ਪੇਸ਼ ਕੀਤੀ। ਵਿਦਿਆਰਥੀਆਂ ਨੇ ਆਪਸ ਵਿਚ ਪੰਜਾਬੀ ਭਾਸ਼ਾ ਵਿਚ ਗੱਲਬਾਤ ਕਰਦਿਆਂ ਆਪਣੀ ਮਾਂ-ਬੋਲੀ ਪ੍ਰਤੀ ਮਾਣ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਬੱਚਿਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਪੰਜਾਬੀ ਸਭਿਆਚਾਰ ਅਤੇ ਸਾਡੇ ਅਮੀਰ ਵਿਰਸੇ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਪੰਜਾਬੀ ਬੋਲੀ ਨਾਲ ਜੁੜੀਆਂ ਕਵਿਤਾਵਾਂ, ਗੀਤਾਂ ਅਤੇ ਸਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਸੰਦੇਸ਼ ਦਿੱਤਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੈ ਅਤੇ ਇਸ ਨੂੰ ਪਿਆਰ ਕਰਨਾ, ਬੋਲਣਾ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਭਾਸ਼ਾ ਅਤੇ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪੰਜਾਬੀ ਦਿਵਸ ਦਾ ਇਹ ਸਮਾਗਮ ਵਿਦਿਆਰਥੀਆਂ ਲਈ ਗਿਆਨ, ਖ਼ੁਸ਼ੀ ਅਤੇ ਪੰਜਾਬੀ ਸਭਿਆਚਾਰ ਨਾਲ ਜੁੜਨ ਦਾ ਸੁੰਦਰ ਮੌਕਾ ਬਣਿਆ। ਸਕੂਲ ਵਲੋਂ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਇਹ ਉਪਰਾਲਾ ਬੱਚਿਆਂ ਵਿਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਅਤੇ ਮਾਣ ਦੀ ਭਾਵਨਾ ਹੋਰ ਮਜ਼ਬੂਤ ਕਰਨ ਵਾਲਾ ਰਿਹਾ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪੱਕੇ ਝੋਨੇ ਦੀ ਹੀ ਕਟਾਈ ਕਰਨ ਦੀ ਅਪੀਲ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ... ਅਗਲੀ ਖ਼ਬਰ ਭਾਜਪਾ ਦੇ ਜਨਰਲ ਸਕੱਤਰ ਮੁਖਤਿਆਰ ਸਿੰਘ ਸੰਧੂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।