ਕਿਚਲੂ ਪਬਲਿਕ ਸਕੂਲ ਦੀ ਗੁਰਸਿਫਥ ਕੌਰ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੱਜ ਗੁਰੂ ਨਾਨਕ ਕਾਲਜ ਵਿਖੇ ਹੋਏ ਖੇਡ ਮੁਕਾਬਲਿਆਂ ਦੌਰਾਨ ਅੰਡਰ-17 ਵਰਗ ਦੇ ਜੈਵਲਿਨ ਥ੍ਰੋ ਮੁਕਾਬਲੇ ਵਿਚ ਕਿਚਲੂ ਪਬਲਿਕ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਗੁਰਸਿਫਥ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 14 ਮੀਟਰ ਜੈਵਲਿਨ ਸੁੱਟ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਸੁਨੀਲ ਗਰਗ ਨੇ ਦੱਸਿਆ ਕਿ ਗੁਰਸਿਫਥ ਕੌਰ ਨੇ ਜੈਵਲਿਨ ਥ੍ਰੋ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਅਜੀਤ ਡੈਸਕ
27-09-2026