28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਹਲਕੇ ਦੀਆਂ ਔਰਤਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਉਣ ਦਾ ਤਹੱਈਆ ਕੀਤਾ-ਅਕਾਲੀ ਆਗੂ

ਠੱਠੀ ਭਾਈ, 27 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਬਾਘਾ ਪੁਰਾਣਾ ਵਿਖੇ ਹੋਈ ਵਿਸ਼ਾਲ ਇਕੱਤਰਤਾ ਵਿਚ ਬਾਘਾ ਪੁਰਾਣਾ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਔਰਤਾਂ ਦੇ ਵੱਡੇ-ਵੱਡੇ ਕਾਫਲੇ ਪਹੁੰਚੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਅਤੇ ਸਾਬਕਾ ਸਰਪੰਚ ਬੂਟਾ ਸਿੰਘ ਬਰਾੜ ਦੱਲੂਵਾਲਾ, ਜ਼ਿਲ੍ਹਾ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਦੱਲੂਵਾਲਾ, ਸਾਬਕਾ ਪੰਚ ਮਨਜੀਤ ਸਿੰਘ ਦੱਲੂਵਾਲਾ ਅਤੇ ਨੰਬਰਦਾਰ ਸਤਨਾਮ ਸਿੰਘ ਦੱਲੂਵਾਲਾ ਨੇ ਕੀਤਾ।

ਅਜੀਤ ਡੈਸਕ 28-09-2026
ਠੱਠੀ ਭਾਈ, 27 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਬਾਘਾ ਪੁਰਾਣਾ ਵਿਖੇ ਹੋਈ ਵਿਸ਼ਾਲ ਇਕੱਤਰਤਾ ਵਿਚ ਬਾਘਾ ਪੁਰਾਣਾ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਔਰਤਾਂ ਦੇ ਵੱਡੇ-ਵੱਡੇ ਕਾਫਲੇ ਪਹੁੰਚੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਅਤੇ ਸਾਬਕਾ ਸਰਪੰਚ ਬੂਟਾ ਸਿੰਘ ਬਰਾੜ ਦੱਲੂਵਾਲਾ, ਜ਼ਿਲ੍ਹਾ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਦੱਲੂਵਾਲਾ, ਸਾਬਕਾ ਪੰਚ ਮਨਜੀਤ ਸਿੰਘ ਦੱਲੂਵਾਲਾ ਅਤੇ ਨੰਬਰਦਾਰ ਸਤਨਾਮ ਸਿੰਘ ਦੱਲੂਵਾਲਾ ਨੇ ਕੀਤਾ। ਉਨ੍ਹਾਂ ਬਾਘਾ ਪੁਰਾਣਾ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਪਹੁੰਚੀਆਂ ਔਰਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੀ ਇਕੱਤਰਤਾ ਵਿਚ ਔਰਤਾਂ ਦੀ ਵੱਡੀ ਸ਼ਮੂਲੀਅਤ ਨੇ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵਿਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ’ਚੋਂ ਔਰਤਾਂ ਦੇ ਕਾਫਲਿਆਂ ਦੇ ਰੂਪ ਵਿਚ ਪਹੁੰਚਣਾ ਪਾਰਟੀ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਇਆ ਜਾਂਦਾ ਰਿਹਾ ਹੈ। ਅੰਤ ਵਿਚ ਉਨ੍ਹਾਂ ਬਾਘਾ ਪੁਰਾਣਾ ਹਲਕੇ ਦੇ ਸਮੂਹ ਵਰਕਰਾਂ, ਸਮਰਥਕਾਂ ਅਤੇ ਵਿਸ਼ੇਸ਼ ਤੌਰ ’ਤੇ ਔਰਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿਖਾਏ ਗਏ ਉਤਸ਼ਾਹ ਨੂੰ ਉਹ ਹਮੇਸ਼ਾ ਯਾਦ ਰੱਖਣਗੇ।
ਪਿਛਲੀ ਖ਼ਬਰ ਪ੍ਰਸਿੱਧ ਗਾਇਕ ਰਣਜੀਤ ਮਨੀ ਨੂੰ ਸਦਮਾ, ਭਾਣਜੇ ਦਾ ਦਿਹਾਂਤ ਅਗਲੀ ਖ਼ਬਰ ਖੱਤਰੀ ਸਭਾ ਮੋਗਾ ਵਲੋਂ ਭਾਰਤੀ ਕ੍ਰਿਕਟ ਟੀਮ ਵਿਚ ਸ਼ਾਮਿਲ ਖਿਡਾਰੀ ਨਮਨ ਧੀਰ ਨੂੰ ਸਨਮਾਨਿਤ ਕੀਤਾ ਜਾਵੇਗਾ-ਵਿਜੇ ਧੀਰ ਐਡਵੋਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।