30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜਥੇਦਾਰ ਮਾਹਲਾ ਨੂੰ ਜਿਤਾਉਣ ਲਈ ਹਲਕੇ ਦਾ ਅਕਾਲੀ ਦਲ ਪੂਰੀ ਤਰ੍ਹਾਂ ਇਕਜੁੱਟ-ਗੁਰਜੀਤ ਸਿੰਘ ਕੋਟਲਾ

ਸਮਾਧ ਭਾਈ, 29 ਸਤੰਬਰ (ਜਗਰੂਪ ਸਿੰਘ ਸਰੋਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਹੱਕ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਹਲਕੇ ਦੇ ਸਮੂਹ ਅਕਾਲੀ ਆਗੂ ਤੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ। ਇਹ ਪ੍ਰਗਟਾਵਾ ਸਰਕਲ ਸਮਾਧ ਭਾਈ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਨੇ ਕੀਤਾ।

ਅਜੀਤ ਡੈਸਕ 30-09-2026
ਸਮਾਧ ਭਾਈ, 29 ਸਤੰਬਰ (ਜਗਰੂਪ ਸਿੰਘ ਸਰੋਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਹੱਕ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਹਲਕੇ ਦੇ ਸਮੂਹ ਅਕਾਲੀ ਆਗੂ ਤੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ। ਇਹ ਪ੍ਰਗਟਾਵਾ ਸਰਕਲ ਸਮਾਧ ਭਾਈ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪਿੰਡ-ਪਿੰਡ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਮਾਹਲਾ ਦੀ ਅਗਵਾਈ ਹੇਠ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰ ਪੂਰੇ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਸਰਕਲਾਂ ਦੇ ਆਗੂਆਂ ਅਤੇ ਵਰਕਰਾਂ ਵਿਚ ਪੂਰੇ ਤਾਲਮੇਲ ਨਾਲ ਪਾਰਟੀ ਦੀ ਮਜ਼ਬੂਤੀ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਇਕਜੁੱਟਤਾ ਕਾਇਮ ਰੱਖਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ।
ਪਿਛਲੀ ਖ਼ਬਰ ਪੈਨਸ਼ਨਰਜ਼ ਪਾਵਰਕਾਮ ਸਰਕਲ ਫ਼ਰੀਦਕੋਟ ਦੀ ਮੀਟਿੰਗ ਹੋਈ ਅਗਲੀ ਖ਼ਬਰ ਹਾਦਸਾ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਵਾਲੇ ‘ਰਾਹ-ਵੀਰਾਂ’ ਨੂੰ ਮਿਲੇਗੀ 25,000 ਦੀ ਪ੍ਰੋਤਸਾਹਨ ਰਾਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।