ਪੈਨਸ਼ਨਰਜ਼ ਪਾਵਰਕਾਮ ਸਰਕਲ ਫ਼ਰੀਦਕੋਟ ਦੀ ਮੀਟਿੰਗ ਹੋਈ
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਂਸਕੋ ਸਰਕਲ ਫ਼ਰੀਦਕੋਟ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਸਾਥੀ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਸਰਕਲ ਦੀ ਚੁਣੀ ਕਮੇਟੀ ਅਤੇ ਮੰਡਲਾਂ ਦੇ ਪ੍ਰਧਾਨ ਅਤੇ ਸਕੱਤਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਕਾਰਵਾਈ ਸਾਥੀ ਸੁਰਿੰਦਰਪਾਲ ਸਿੰਘ ਸਰਕਲ ਸਕੱਤਰ ਵਲੋਂ ਸ਼ੁਰੂ ਕਰਦੇ ਹੋਏ ਪਿਛਲੇ ਦਿਨੀਂ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਿਤੀ: 15 ਸਤੰਬਰ ਨੂੰ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਅਤੇ ਕੋਆਰਡੀਨੇਸ਼ਨ ਤਾਲਮੇਲ ਕਮੇਟੀ ਪੰਜਾਬ ਦੀ ਮਿਤੀ : 27 ਸਤੰਬਰ ਨੂੰ ਹੋਈ ਮੀਟਿੰਗ ਦੀ ਕਾਰਐਸੋਸੀਏਸ਼ਨਵਾਈ ਰਿਪੋਰਟ ਸਾਥੀਆਂ ਨਾਲ ਸਾਂਝੀ ਕੀਤੀ ਗਈ।
ਪ
ਪੈਨਸ਼ਨਰਜ਼ ਪਾਵਰਕਾਮ ਸਰਕਲ ਫ਼ਰੀਦਕੋਟ ਦੀ ਮੀਟਿੰਗ ਹੋਈ
30-09-2026
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਮ ਐਂਡ ਟਰਾਂਸਕੋ ਸਰਕਲ ਫ਼ਰੀਦਕੋਟ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਸਾਥੀ ਬਲੌਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੋਗਾ ਵਿਖੇ ਹੋਈ ਜਿਸ ਵਿਚ ਸਰਕਲ ਦੀ ਚੁਣੀ ਕਮੇਟੀ ਅਤੇ ਮੰਡਲਾਂ ਦੇ ਪ੍ਰਧਾਨ ਅਤੇ ਸਕੱਤਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਕਾਰਵਾਈ ਸਾਥੀ ਸੁਰਿੰਦਰਪਾਲ ਸਿੰਘ ਸਰਕਲ ਸਕੱਤਰ ਵਲੋਂ ਸ਼ੁਰੂ ਕਰਦੇ ਹੋਏ ਪਿਛਲੇ ਦਿਨੀਂ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਿਤੀ: 15 ਸਤੰਬਰ ਨੂੰ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਅਤੇ ਕੋਆਰਡੀਨੇਸ਼ਨ ਤਾਲਮੇਲ ਕਮੇਟੀ ਪੰਜਾਬ ਦੀ ਮਿਤੀ : 27 ਸਤੰਬਰ ਨੂੰ ਹੋਈ ਮੀਟਿੰਗ ਦੀ ਕਾਰਐਸੋਸੀਏਸ਼ਨਵਾਈ ਰਿਪੋਰਟ ਸਾਥੀਆਂ ਨਾਲ ਸਾਂਝੀ ਕੀਤੀ ਗਈ। ਬਲੌਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਜਥੇਬੰਦੀਆਂ ਦੀ ਸਹਿਮਤੀ ਤੋਂ ਬਗੈਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਾਂ ਨੂੰ 8 ਫ਼ੀਸਦੀ ਡੀ.ਏ. ਦੇਣ ਦਾ ਫ਼ੈਸਲਾ ਕੀਤਾ ਗਿਆ ਜਿਸ ਨੂੰ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨ ਜਥੇਬੰਦੀਆਂ ਵਲੋਂ ਰੱਦ ਕੀਤਾ ਗਿਆ ਹੈ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਤੇ ਪੈਨਸ਼ਨਾਂ ਦਾ ਸਾਰਾ 18 ਫ਼ੀਸਦੀ ਰਹਿੰਦਾ ਬਕਾਇਆ ਡੀ.ਏ. ਅਤੇ ਡੀ.ਏ. ਦਾ ਬਣਦਾ ਸਾਰਾ ਏਰੀਅਰ ਹਾਈ ਕੋਰਟ ਦੇ ਫ਼ੈਸਲੇ ਮੁਤਾਬਿਕ ਜਾਰੀ ਕੀਤਾ ਜਾਵੇ, ਪੈਨਸ਼ਨਰਜ਼ ਨੂੰ 2.59 ਦਾ ਫੈਕਟਰ ਲਾ ਕੇ ਪੈਨਸ਼ਨ ਸੋਧੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ ਅਤੇ ਹੋਰ ਮੰਗਾਂ ਦਾ ਗੱਲਬਾਤ ਰਾਹੀਂ ਨਿਪਟਾਰਾ ਕੀਤਾ ਜਾਵੇ। ਅਮਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਵਿੱਤ ਸਕੱਤਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਪਰੋਕਤ ਮੰਗਾ ਨੂੰ ਗੱਲਬਾਤ ਰਾਹੀਂ ਹੱਲ ਨਾ ਕੀਤਾ ਤਾਂ ਤਾਲਮੇਲ ਕਮੇਟੀ ਪੰਜਾਬ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਦੇ ਮੁਤਾਬਿਕ ਮਿਤੀ : 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਮਿਤੀ : 10 ਅਕਤੂਬਰ ਨੂੰ ਸੰਗਰੂਰ ਵਿਖੇ ਹੋ ਰਹੀ ਮਹਾ ਰੈਲੀ ਵਿਚ ਹਰੇਕ ਡਵੀਜ਼ਨ ਵਿਚੋਂ ਇਕ ਇਕ ਬੱਸ ਕਰਕੇ ਪੈਨਸ਼ਨ ਸਾਥੀਆਂ ਦੀ ਸ਼ਮੂਲੀਅਤ ਕਰਾਈ ਜਾਵੇਗੀ। ਇਸ ਮੌਕੇ ਕੁੰਡਾ ਸਿੰਘ, ਹਰਬੰਸ ਸਿੰਘ, ਬਲਵਿੰਦਰਪਾਲ ਸ਼ਰਮਾ ਸਰਕਲ ਆਗੂ ਅਤੇ ਜਗਰੂਪ ਸਿੰਘ ਪ੍ਰਧਾਨ ਸਬ ਅਰਬਨ ਮੋਗਾ, ਬਲਵੰਤ ਸਿੰਘ, ਪ੍ਰਧਾਨ, ਭੋਲਾ ਰਾਮ ਸਕੱਤਰ ਬਾਘਾ ਪੁਰਾਣਾ, ਮਿੱਠੂ ਸਿੰਘ ਪ੍ਰਧਾਨ, ਜਸਵੀਰ ਸਿੰਘ ਸਕੱਤਰ ਫ਼ਰੀਦਕੋਟ ਮੰਡਲ ਨੇ ਸ਼ਮੂਲੀਅਤ ਕੀਤੀ।