30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਾਰ ਐਸੋਸੀਏਸ਼ਨ ਮੋਗਾ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਵਿਖੇ ਪੰਜਾਬੀ ਭਾਸ਼ਾ ਦਿਵਸ ਮਨਾਇਆ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਡਰੋਲੀ ਭਾਈ ਵਿਖੇ ਪੰਜਾਬੀ ਭਾਸ਼ਾ ਦਿਵਸ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਪੰਜਾਬੀ ਸਾਹਿਤ ਅਤੇ ਆਪਣੀ ਮਾਂ-ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 30-09-2026
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਡਰੋਲੀ ਭਾਈ ਵਿਖੇ ਪੰਜਾਬੀ ਭਾਸ਼ਾ ਦਿਵਸ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਪੰਜਾਬੀ ਸਾਹਿਤ ਅਤੇ ਆਪਣੀ ਮਾਂ-ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ ਅਤੇ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥਣਾਂ ਦੇ ਪੈਂਤੀ ਅੱਖਰੀਂ ਲਿਖਣ ਮੁਕਾਬਲੇ ਅਤੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਪੰਜਾਬੀ ਭਾਸ਼ਾ ਦੇ ਇਤਿਹਾਸ, ਅਮੀਰ ਵਿਰਸੇ ਅਤੇ ਸਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥਣਾਂ ਨੇ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ਵਿਚ ਵੱਧ ਤੋਂ ਵੱਧ ਵਰਤਣ ਦਾ ਸੰਕਲਪ ਵੀ ਲਿਆ। ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਭੁੱਲਰ ਨੇ ਵਿਦਿਆਰਥਣਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਅਤੇ ਸਾਡੀ ਪਹਿਚਾਣ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੀ ਸੰਭਾਲ ਲਈ ਯਤਨ ਕਰਨ ਵਾਸਤੇ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਮੇਲੇ ਮਈਆ ਦੇ ਸਮਾਗਮ ਲਈ ਅਨਮੋਲ ਵੈੱਲਫੇਅਰ ਕਲੱਬ ਵਲੋਂ ਮਾਲਵਿਕਾ ਸੂਦ ਤੇ ਹੋਰਨਾਂ ਨੂੰ ਸੱਦਾ ਪੱਤਰ ਭੇਟ ਅਗਲੀ ਖ਼ਬਰ ਦੀਨਾ ਸਾਹਿਬ ਵਿਖੇ ਬਲਾਕ ਖੇਤੀਬਾੜੀ ਮਹਿਕਮੇ ਨੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।