ਤਲਵੰਡੀ ਮੱਲੀਆਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਨਾਟਕਾਂ ਦਾ ਮੰਚਨ
ਕਿਸ਼ਨਪੁਰਾ ਕਲਾਂ, 30 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਤਲਵੰਡੀ ਮੱਲੀਆਂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਯੂਨੀਅਨ ਦੀ ਸਮੁੱਚੀ ਟੀਮ ਵਲੋਂ ਸ਼ਹੀਦ ਭਗਤ ਸਿੰਘ ਦੇ ਦਿਖਾਏ ਰਸਤੇ ’ਤੇ ਚੱਲਣ ਅਤੇ ਲੋਕ ਹਿਤਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ।
ਕਿਸ਼ਨਪੁਰਾ ਕਲਾਂ, 30 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਤਲਵੰਡੀ ਮੱਲੀਆਂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਯੂਨੀਅਨ ਦੀ ਸਮੁੱਚੀ ਟੀਮ ਵਲੋਂ ਸ਼ਹੀਦ ਭਗਤ ਸਿੰਘ ਦੇ ਦਿਖਾਏ ਰਸਤੇ ’ਤੇ ਚੱਲਣ ਅਤੇ ਲੋਕ ਹਿਤਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਲੋਕ ਕਲਾ ਮੰਚ ਮੁੱਲਾਂਪੁਰ ਵਲੋਂ ‘ਸ਼ਹਾਦਤ ਦੀ ਘੋੜੀ’ ਅਤੇ ‘ਪਰਿੰਦੇ ਭਟਕ ਗਏ’ ਨਾਟਕ ਪੇਸ਼ ਕੀਤੇ ਗਏ। ਨਾਟਕਾਂ ਦਾ ਨਿਰਦੇਸ਼ਨ ਮਾਸਟਰ ਰਾਕੇਸ਼ ਚੌਧਰੀ ਵਲੋਂ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਕ੍ਰਾਂਤੀਕਾਰੀ ਹੀ ਨਹੀਂ ਸਨ ਸਗੋਂ ਉਹ ਇਕ ਗੰਭੀਰ ਵਿਚਾਰਕ, ਪੜ੍ਹਨ ਲਿਖਣ ਦੇ ਸ਼ੌਕੀਨ ਅਤੇ ਨੌਜਵਾਨਾਂ ਨੂੰ ਨਵੀਂ ਸੋਚ ਦੇਣ ਵਾਲੇ ਆਗੂ ਸਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਇਤਿਹਾਸ ਅਤੇ ਵਿਚਾਰਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਮੌਕੇ ਯੂਨੀਅਨ ਆਗੂ ਜਗਰੂਪ ਸਿੰਘ, ਦਿਲਬੀਰ ਸਿੰਘ , ਪ੍ਰੀਤਮ ਸਿੰਘ, ਬਿੰਦਰ ਸਿੰਘ, ਜਗਦੇਵ ਸਿੰਘ, ਗੁਰਮੀਤ ਸਿੰਘ, ਗੁਰਦੇਵ ਸਿੰਘ ਤੋਂ ਇਲਾਵਾ ਬਚਿੱਤਰ ਕੌਰ, ਜਸਵਿੰਦਰ ਕੌਰ, ਕੁਲਦੀਪ ਕੌਰ, ਜਸਵੀਰ ਕੌਰ, ਬਲਾਕ ਪ੍ਰਧਾਨ ਜਸਵੰਤ ਸਿੰਘ, ਡਾ. ਹਰਜਿੰਦਰ ਸਿੰਘ ਮੱਲ੍ਹੀ, ਮੁਖਤਿਆਰ ਸਿੰਘ ਮੱਲ੍ਹੀ, ਸੁਖਮੰਦਰ ਸਿੰਘ, ਬੂਟਾ ਸਿੰਘ, ਗੁਰਦੇਵ ਸਿੰਘ, ਗੁਰਦੇਵ ਸਿੰਘ ਨਿੱਝਰ, ਕਮਲਜੀਤ ਸਿੰਘ ਫੌਜੀ, ਪਰਮਿੰਦਰ ਸਿੰਘ ਭੀਮਾ, ਨਛੱਤਰ ਸਿੰਘ, ਹਰਜੀਵਨ ਸਿੰਘ ਸਾਬਕਾ ਮੈਂਬਰ, ਬਲਵੰਤ ਸਿੰਘ ਪ੍ਰਧਾਨ, ਰਾਮ ਸਿੰਘ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਗੂ, ਸੁਲੱਖਣ ਸਿੰਘ, ਚਰਨ ਸਿੰਘ, ਸੁਖਮੰਦਰ ਸਿੰਘ, ਰਣਜੀਤ ਸਿੰਘ ਜੀਤਾ, ਜਤਿੰਦਰ ਸਿੰਘ ਜੀਤੂ, ਗੁਰਤੇਜ ਸਿੰਘ, ਦਰਸ਼ਨ ਸਿੰਘ ਅਤੇ ਨਾਜ਼ਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।