07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਵਿਸ਼ਵ ਦਿਲ ਦਿਵਸ ਦਾ ਆਯੋਜਨ

ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

ਮੋਗਾ ਦੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਵਿਸ਼ਵ ਦਿਲ ਦਿਵਸ ਮੌਕੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਫੈਕਲਟੀ ਮੈਂਬਰ। ਅਜੀਤ ਤਸਵੀਰ 06-10-2026
ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਫਾਰਮ.ਡੀ. ਵਿਭਾਗ ਵਲੋਂ ਵਿਸ਼ਵ ਦਿਲ ਦਿਵਸ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਫਾਰਮ. ਡੀ. ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ ਨੇ ਮੁੱਖ ਵਕਤਾ ਡਾ. ਮਾਧਵ ਦਿਵੇਦੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸਾਲ ਵਿਸ਼ਵ ਦਿਲ ਦਿਵਸ ਦੇ ਸੰਦੇਸ਼ ਨੂੰ ਦੇਸ਼ ਦੇ ਹਰੇਕ ਨਾਗਰਿਕ ਤੱਕ ਪਹੁੰਚਾਉਣਾ ਹੈ। ਡਾ. ਮਾਧਵ ਦਿਵੇਦੀ ਨੇ ਕਿਹਾ ਕਿ ਭਾਰਤ ਵਿਸ਼ਵ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ਾਂ ਵਿਚੋਂ ਇਕ ਹੈ, ਜਿਸ ਕਾਰਨ ਵਾਤਾਵਰਨ ਵਿਚ ਬਦਲਾਅ ਦੇ ਨਾਲ-ਨਾਲ ਜੀਵਨ ਸ਼ੈਲੀ ਅਤੇ ਰੋਜ਼ਾਨਾ ਦੀਆਂ ਆਦਤਾਂ ਵਿਚ ਵੀ ਕਈ ਤਬਦੀਲੀਆਂ ਆਈਆਂ ਹਨ। ਉਨ੍ਹਾਂ ਕਿਹਾ ਕਿ ਦਿਲ ਨੂੰ ਸਿਹਤਮੰਦ ਰੱਖਣ ਲਈ ਜੇਕਰ ਕਦੇ ਵੀ ਕੋਈ ਅੰਸ਼ਿਕ ਜਾਂ ਸ਼ੁਰੂਆਤੀ ਲੱਛਣ, ਜਿਵੇਂ ਕਿ ਛਾਤੀ ਵਿਚ ਦਰਦ ਜਾਂ ਦਬਾਅ, ਸਾਹ ਫੁੱਲਣਾ, ਅਚਾਨਕ ਪਸੀਨਾ ਆਉਣਾ, ਕਮਜ਼ੋਰੀ ਮਹਿਸੂਸ ਹੋਣਾ ਜਾਂ ਬਾਂਹ, ਮੋਢੇ, ਗਰਦਨ, ਜਬਾੜੇ ਅਤੇ ਪਿੱਠ ਵਿਚ ਦਰਦ ਮਹਿਸੂਸ ਹੋਵੇ ਤਾਂ ਇਨ੍ਹਾਂ ਲੱਛਣਾਂ ਨੂੰ ਨਜ਼ਰ-ਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਨਿਯਮਿਤ ਕਸਰਤ, ਸੰਤੁਲਿਤ ਆਹਾਰ, ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਦੀ ਨਿਯਮਿਤ ਜਾਂਚ ਅਤੇ ਪੂਰੀ ਨੀਂਦ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਜੀਵਨ ਸ਼ੈਲੀ ਵਿਚ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ ਸੰਚਾਲਨ ਡਾ. ਹੇਮਲਾਹੁਨ ਸਿੰਡਈ ਅਤੇ ਡਾ. ਮੋਹਿਤ ਯਾਦਵ ਨੇ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਵਿਸ਼ਵ ਹਿਰਦਾ ਦਿਵਸ ਮੌਕੇ ਕਰਵਾਏ ਗਏ ਵਿਖਿਆਨ ਦੇ ਸਫਲ ਆਯੋਜਨ ਲਈ ਸਮੂਹ ਆਯੋਜਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮਾਤਾ ਸੁਰਜੀਤ ਕੌਰ ਸਾਹੋਕੇ ਦੇ ਅਕਾਲ ਚਲਾਣੇ ’ਤੇ ਸਿੱਧੂ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਨੇ ਪਾਰਟੀ ’ਚ ਕਰਵਾਈ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।