ਵਾਈਬ ਪੰਜਾਬ ਤਹਿਤ ਅੱਜ ਮੋਗਾ ਦੇ ਗੁਰੂ ਨਾਨਕ ਕਾਲਜ ’ਚ ਸੁਖਬੀਰ ਸਿੰਘ ਬਾਦਲ ਵਿਦਿਆਰਥੀਆਂ ਦੇ ਰੂਬਰੂ ਹੋਣਗੇ-ਸੰਨੀ ਗਿੱਲ
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬੂਥ ਵਾਈਜ਼ ਮੀਟਿੰਗਾਂ ਕਰਕੇ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰ ਰਹੇ ਹਨ, ਉੱਥੇ ਸੁਖਬੀਰ ਸਿੰਘ ਬਾਦਲ ਵਲੋਂ ਵਾਈਬ ਪੰਜਾਬ ਦੀ ਪ੍ਰੋਗਰਾਮ ਤਹਿਤ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਦੇ ਰੂ-ਬਰੂ ਦੀ ਕੜੀ ਤਹਿਤ ਅੱਜ 7 ਅਕਤੂਬਰ ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਸੁਖਬੀਰ ਸਿੰਘ ਬਾਦਲ ਸਥਾਨਕ ਗੁਰੂ ਨਾਨਕ ਕਾਲਜ ਪਹੁੰਚ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬੂਥ ਵਾਈਜ਼ ਮੀਟਿੰਗਾਂ ਕਰਕੇ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰ ਰਹੇ ਹਨ, ਉੱਥੇ ਸੁਖਬੀਰ ਸਿੰਘ ਬਾਦਲ ਵਲੋਂ ਵਾਈਬ ਪੰਜਾਬ ਦੀ ਪ੍ਰੋਗਰਾਮ ਤਹਿਤ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਦੇ ਰੂ-ਬਰੂ ਦੀ ਕੜੀ ਤਹਿਤ ਅੱਜ 7 ਅਕਤੂਬਰ ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਸੁਖਬੀਰ ਸਿੰਘ ਬਾਦਲ ਸਥਾਨਕ ਗੁਰੂ ਨਾਨਕ ਕਾਲਜ ਪਹੁੰਚ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਵਾਈਬ ਪੰਜਾਬ ਦੀ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਵਿਲੱਖਣ ਪਹਿਲਕਦਮੀ ਹੈ, ਜਿਸ ਦੌਰਾਨ ਵਿਦਿਆਰਥੀ ਵਰਗ ਦੇ ਵਿਚਾਰ, ਉਨ੍ਹਾਂ ਦੇ ਕੈਰੀਅਰ ਅਤੇ ਉਨ੍ਹਾਂ ਦਾ ਉਜਲ ਭਵਿੱਖ ’ਤੇ ਸੁਖਬੀਰ ਸਿੰਘ ਬਾਦਲ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਆਧੁਨਿਕ ਯੁੱਗ ਦੇ ਵਿਦਿਆਰਥੀਆਂ ਦੀ ਆਪਣੀ ਕੌਮ, ਸਮਾਜ, ਪੰਜਾਬ ਅਤੇ ਪੰਜਾਬੀਅਤ ਨਾਲ ਭਾਵਨਾਤਮਕ ਸਾਂਝ ਦਾ ਪ੍ਰਗਟਾਵਾ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਵਾਈਬ ਪੰਜਾਬ ਦਾ ਪ੍ਰੋਗਰਾਮ ਵਿਦਿਆਰਥੀਆਂ ਲਈ ਇਕ ਲਾਹੇਵੰਦ ਤੇ ਪ੍ਰੇਰਨਾ ਸਰੋਤ ਸਾਬਤ ਹੋਵੇਗਾ।