ਪੱਤਰਕਾਰ ਸਰਬਜੀਤ ਸਿੰਘ ਰੌਲੀ ਦੇ ਪਿਤਾ ਮਲਕੀਤ ਸਿੰਘ ਨੂੰ ਅੰਤਿਮ ਵਿਦਾਇਗੀ
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੱਤਰਕਾਰ ਤੇ ਸਮਾਜ ਸੇਵੀ ਸਰਬਜੀਤ ਸਿੰਘ ਰੌਲੀ ਦੇ ਸਤਿਕਾਰਯੋਗ ਪਿਤਾ ਮਲਕੀਤ ਸਿੰਘ ਜੋ ਬੀਤੇ ਕੱਲ੍ਹ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਰੌਲੀ ਦੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਸਮਾਂ ਨਾਲ ਕੀਤਾ ਗਿਆ| ਇਸ ਮੌਕੇ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸਰਬਜੀਤ ਸਿੰਘ ਰੌਲੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਵਿਖਾਈ| ਅੰਤਿਮ ਵਿਦਾਇਗੀ ਦੇਣ ਵਾਲਿਆਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਚਰਨਜੀਤ ਸਿੰਘ ਗਿੱਲ ਸਾਬਕਾ ਪ੍ਰਿੰਸੀਪਲ, ਡਾ. ਗੁਰਲਵਲੀਨ ਸਿੰਘ ਸਿੱਧੂ, ਡਾ.
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੱਤਰਕਾਰ ਤੇ ਸਮਾਜ ਸੇਵੀ ਸਰਬਜੀਤ ਸਿੰਘ ਰੌਲੀ ਦੇ ਸਤਿਕਾਰਯੋਗ ਪਿਤਾ ਮਲਕੀਤ ਸਿੰਘ ਜੋ ਬੀਤੇ ਕੱਲ੍ਹ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਰੌਲੀ ਦੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਸਮਾਂ ਨਾਲ ਕੀਤਾ ਗਿਆ| ਇਸ ਮੌਕੇ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸਰਬਜੀਤ ਸਿੰਘ ਰੌਲੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਵਿਖਾਈ| ਅੰਤਿਮ ਵਿਦਾਇਗੀ ਦੇਣ ਵਾਲਿਆਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਚਰਨਜੀਤ ਸਿੰਘ ਗਿੱਲ ਸਾਬਕਾ ਪ੍ਰਿੰਸੀਪਲ, ਡਾ. ਗੁਰਲਵਲੀਨ ਸਿੰਘ ਸਿੱਧੂ, ਡਾ. ਬਲਜਿੰਦਰ ਸਿੰਘ ਸਿੱਧੂ, ਡਾ. ਖੁਸ਼ਦੀਪ ਸਿੰਘ, ਐਡਵੋਕੇਟ ਰਵੀ ਗਰੇਵਾਲ ਸੀਨੀਅਰ ਕਾਂਗਰਸੀ ਆਗੂ, ਇੰਦਰਜੀਤ ਸਿੰਘ ਬੁੱਧ ਸਿੰਘ ਵਾਲਾ, ਜੱਗਾ ਪੰਡਤ, ਜਗਦੀਪ ਸਿੰਘ ਬਰਾੜ, ਅੰਗਰੇਜ਼ ਸਿੰਘ ਸੰਘਾ, ਰਾਜਵੀਰ ਸਿੰਘ, ਲਕਸ਼ਿਤ ਆਇਰਨ, ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ, ਹਰਜੀਤ ਸਿੰਘ, ਇਕਬਾਲ ਸਿੰਘ ਖਹਿਰਾ, ਅਮੋਲਕ ਸਿੰਘ ਕਲਸੀ, ਅਸ਼ੋਕ ਬਾਂਸਲ, ਵਿਪਨ ਓਕਾੜਾ, ਹਰਪਾਲ ਸਿੰਘ ਸਹਾਰਨ, ਗੁਰਤੇਜ ਸਿੰਘ ਬੱਬੀ, ਨਵਦੀਪ ਸਿੰਘ ਬੁੱਧ ਸਿੰਘ ਵਾਲਾ, ਸਵਰਨ ਗੁਲਾਟੀ, ਸੰਦੀਪ ਕੁਮਾਰ, ਨਵਦੀਪ ਸਿੰਗਲਾ, ਦੀਪਕ ਸਿੰਗਲਾ, ਰਾਜੂ ਪਾਸੀ, ਨਿਸਾਰ ਸੇਠੀ, ਨਵਦੀਪ ਮਹੇਸਰੀ, ਸਾਬਕਾ ਲੈਕਚਰਾਰ ਕੁਲਦੀਪ ਸਿੰਘ, ਸਰਫਰੋਜ ਅਲੀ ਭੁੱਟੋ ਅਕਾਲੀ ਆਗੂ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ|