09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮੀਟਿੰਗ ਹੋਈ ਭਲਕੇ ਸੰਗਰੂਰ ਰੈਲੀ ’ਚ ਵੱਡੀ ਗਿਣਤੀ ’ਚ ਐਨ. ਪੀ. ਐਸ. ਕਰਮਚਾਰੀ ਕਰਨਗੇ ਸ਼ਮੂਲੀਅਤ

ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਅਨੁਸਾਰ 10 ਅਕਤੂਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸਬੰਧੀ ਜ਼ਿਲ੍ਹਾ ਮੋਗਾ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਚੰਨੂਵਾਲਾ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਸੂਬਾ ਮੀਟਿੰਗ ਵਿਚ ਲਏ ਫ਼ੈਸਲੇ ਅਨੁਸਾਰ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਪੰਜਾਬ ਦੇ ਐਨ.

ਅਜੀਤ ਡੈਸਕ 09-10-2026
ਮੋਗਾ, 8 ਅਕਤੂਬਰ (ਸੁਰਿੰਦਰਪਾਲ ਸਿੰਘ)- ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਅਨੁਸਾਰ 10 ਅਕਤੂਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸਬੰਧੀ ਜ਼ਿਲ੍ਹਾ ਮੋਗਾ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਚੰਨੂਵਾਲਾ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਸੂਬਾ ਮੀਟਿੰਗ ਵਿਚ ਲਏ ਫ਼ੈਸਲੇ ਅਨੁਸਾਰ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਪੰਜਾਬ ਦੇ ਐਨ.ਪੀ.ਐਸ. ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮ ਵਰਗ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਰੋਸ ਹੈ। ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ 10 ਅਕਤੂਬਰ ਨੂੰ ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ ਸੰਗਰੂਰ ਵਿਖੇ ਮਹਾਂ ਰੈਲੀ ਕਰ ਕੇ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ। ਇਸ ਸਮੇਂ ਸੂਬਾ ਸਕੱਤਰ ਨਿਰਮਲ ਸਿੰਘ ਡਾਲਾ, ਕਮਲਜੀਤ ਸਿੰਘ ਸੈਕਟਰੀ ਆਈ.ਟੀ.ਆਈ. ਇੰਪਲਾਈਮੈਂਟ ਯੂਨੀਅਨ, ਜਗਸੀਰ ਸਿੰਘ ਮੋਗਾ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਟਰੇਨਿੰਗ ਅਫ਼ਸਰ, ਨਿਸ਼ਾਨ ਸਿੰਘ, ਮਨਪ੍ਰੀਤ ਕੌਰ, ਮੁਕੇਸ਼ ਕੁਮਾਰੀ ਅਤੇ ਬਿੱਟੂ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਭਲਕੇ ਸੰਗਰੂਰ ਵਿਖੇ ਮਾਨ ਸਰਕਾਰ ਖ਼ਿਲਾਫ਼ ਗਰਜਣਗੇ ਮੁਲਾਜ਼ਮ- ਡੀ. ਟੀ. ਐਫ. ਅਗਲੀ ਖ਼ਬਰ ਵਿਧਾਇਕ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ-ਰਵੀ ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।