11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਜੀਤਵਾਲ ਕਾਲਜ ਦੇ ਤਿੰਨ ਵਿਦਿਆਰਥੀ ਰੁਜ਼ਗਾਰ ਵਾਲੇ ਬਣੇ

ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਦੇ ਜ਼ੀਰਾ ਰੋਡ ਸਥਿਤ ਪਰਿਸਰ ਵਿਚ ਦੁਆਦਸ਼ੀ ਦੇ ਪਾਵਨ ਮੌਕੇ ‘ਤੇ ਸ੍ਰੀ ਸ਼ਿਆਮ ਪਰਿਵਾਰ ਵਲੋਂ ਖਾਟੂ ਵਾਲੇ ਸ੍ਰੀ ਸ਼ਿਆਮ ਪ੍ਰਭੂ ਦਾ ਸੰਕੀਰਤਨ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸ਼ਿਆਮ ਪ੍ਰੇਮੀਆਂ ਨੇ ਪਹੁੰਚ ਕੇ ਬਾਬਾ ਸ਼ਿਆਮ ਦੇ ਦਰਬਾਰ ਵਿਚ ਸੀਸ ਨਿਵਾਇਆ ਅਤੇ ਭਜਨਾਂ ਦਾ ਅਨੰਦ ਮਾਣਦਿਆਂ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਪਿੰਡ ਭਿੰਡਰ ਕਲਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੱਤਵੀਂ ਬੱਸ ਨੂੰ ਰਵਾਨਾ ਕਰਦੇ ਹੋਏ ਚੇਅਰਮੈਨ ਅਮਰਦੀਪ ਸਿੰਘ ਮਨੀਲਾ ਤੇ ਹੋਰ ਪਤਵੰਤੇ। ਤਸਵੀਰ : ਪਰਮਿੰਦਰ ਸਿੰਘ ਗਿੱਲ 11-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਦੇ ਜ਼ੀਰਾ ਰੋਡ ਸਥਿਤ ਪਰਿਸਰ ਵਿਚ ਦੁਆਦਸ਼ੀ ਦੇ ਪਾਵਨ ਮੌਕੇ ‘ਤੇ ਸ੍ਰੀ ਸ਼ਿਆਮ ਪਰਿਵਾਰ ਵਲੋਂ ਖਾਟੂ ਵਾਲੇ ਸ੍ਰੀ ਸ਼ਿਆਮ ਪ੍ਰਭੂ ਦਾ ਸੰਕੀਰਤਨ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸ਼ਿਆਮ ਪ੍ਰੇਮੀਆਂ ਨੇ ਪਹੁੰਚ ਕੇ ਬਾਬਾ ਸ਼ਿਆਮ ਦੇ ਦਰਬਾਰ ਵਿਚ ਸੀਸ ਨਿਵਾਇਆ ਅਤੇ ਭਜਨਾਂ ਦਾ ਅਨੰਦ ਮਾਣਦਿਆਂ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਸ਼ੁਰੂਆਤ ਪੰਡਤ ਹਰਿ ਓਮ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਸ਼ਿਆਮ ਪਰਿਵਾਰ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਬਾਬਾ ਸ਼ਿਆਮ ਦੇ ਦਰਬਾਰ ਵਿਚ ਵਿਧੀਵਤ ਜੋਤ ਪ੍ਰਜਵਲਿਤ ਕਰ ਕੇ ਕੀਤੀ ਗਈ। ਇਸ ਉਪਰੰਤ ਅਨਮੋਲ ਜਾਗਰਣ ਪਾਰਟੀ ਦੇ ਭਜਨ ਗਾਇਕ ਧਮਿੰਦਰ ਸ਼ਰਮਾ ਅਤੇ ਅਨਮੋਲ ਸ਼ਰਮਾ ਨੇ ਗਣਪਤੀ ਆਰਾਧਨਾ ਗਣਪਤੀ ਰਾਖੋ ਮੇਰੀ ਲਾਜ ਅਤੇ ਸ੍ਰੀ ਸ਼ਿਆਮ ਸ਼ਤੂਤੀ ਦਾ ਗੁਣਗਾਨ ਕਰ ਕੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ। ਭਜਨ ਗਾਇਕ ਧਮਿੰਦਰ ਸ਼ਰਮਾ ਨੇ ਭਗਤੀਮਈ ਭਜਨਾਂ ਦੀ ਪੇਸ਼ਕਾਰੀ ਕੀਤੀ। ਭਜਨਾਂ ਦੌਰਾਨ ਸ਼ਰਧਾਲੂ ਝੂਮਣ ਲੱਗ ਪਏ ਤੇ ਪੂਰਾ ਕੰਪਲੈਕਸ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਸ਼ਰਧਾਲੂਆਂ ਨੇ ਬਾਬਾ ਸ਼ਿਆਮ ਦੇ ਦਰਬਾਰ ਵਿਚ ਪੂਜਾ ਅਰਚਨਾ ਕਰ ਕੇ ਪਰਿਵਾਰ ਦੀ ਸੁੱਖ-ਸਮ੍ਰਿੱਧੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਸੰਕੀਰਤਨ ਦੌਰਾਨ ਸ਼ਰਧਾਲੂਆਂ ਨੇ ਵੱਡੀ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸਮਾਪਤੀ ‘ਤੇ ਸ੍ਰੀ ਸ਼ਿਆਮ ਪਰਿਵਾਰ ਵਲੋਂ ਮੁੱਖ ਮਹਿਮਾਨਾਂ ਅਤੇ ਪਤਵੰਤੇ ਵਿਅਕਤੀਆਂ ਨੂੰ ਬਾਬਾ ਸ਼ਿਆਮ ਦਾ ਸਰੂਪ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਮ ਚੰਦਰ ਸ਼ਰਮਾ, ਰਜਿੰਦਰ ਮਿੱਡਾ, ਬਲਜੀਤ ਬੱਗੀ, ਸੁਨੀਲ ਸ਼ਰਮਾ, ਰਘੁਵੀਰ ਸ਼ਰਮਾ, ਰਮਨ ਸੂਦ, ਰਾਜੂ ਨਾਰੰਗ, ਅਕਸ਼ੈ ਗੁਲਾਟੀ, ਅਮਿਤ, ਲੱਕੀ, ਪ੍ਰੀਤਮ ਅਰੋੜਾ, ਪ੍ਰਿੰਸ ਅਰੋੜਾ, ਅਵਿਨਾਸ਼ ਗੁਪਤਾ, ਸੋਨੂੰ ਕੁਮਾਰ, ਮਨਜੀਤ ਛਾਬੜਾ, ਸੁਸ਼ੀਲ ਮਿੱਡਾ ਸਮੇਤ ਵੱਡੀ ਗਿਣਤੀ ਵਿਚ ਸ਼ਿਆਮ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਰਾਜਿੰਦਰ ਸਿੰਘ ਨੇ ਸੰਗਤ ਨਾਲ ਪ੍ਰਵਚਨਾਂ ਦੀ ਸਾਂਝ ਪਾਈ ਡੀ. ਐਮ. ਕਾਲਜ ਵਰਗੀਆਂ ਵਿੱਦਿਅਕ ਸੰਸਥਾਵਾਂ ਦੇ ਬਾਨੀ ਸਨ ਡ... ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਸੁਪਰ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।