11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੈਰਾਥਨ ’ਚ ਸਪਰਿੰਗ ਡਿਊ ਸਕੂਲ ਨੇ ਜਿੱਤੇ ਮੈਡਲ

ਅਜੀਤਵਾਲ, 10 ਅਕਤੂਬਰ (ਹਰਦੇਵ ਸਿੰਘ ਮਾਨ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਈ ਗਈ ਪੰਜ ਕਿੱਲੋਮੀਟਰ ਦੀ ‘ਰਨ ਫ਼ਾਰ ਇਕੁਐਲਿਟੀ ਮੈਰਾਥਨ ਵਿਚ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਦੀਆਂ ਵਿਦਿਆਰਥਣਾਂ ਅਤਮਜੀਤ ਕੌਰ ਅਤੇ ਕਿਰਨਪ੍ਰੀਤ ਕੌਰ ਨੇ ਮੈਰਾਥਨ ਦੇ ਪਹਿਲੇ ਦਸ ਜੇਤੂਆਂ ਵਿਚ ਆਪਣੀ ਜਗ੍ਹਾ ਬਣਾ ਕੇ ਮੈਡਲ ਜਿੱਤੇ। ਇਸ ਮੈਰਾਥਨ ਵਿਚ 1500 ਤੋਂ ਵੱਧ ਨੌਜਵਾਨਾਂ ਖਿਡਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ, ਜਿਸ ਦਾ ਮੁੱਖ ਉਦੇਸ਼ ਸਮਾਜ ਵਿਚ ਸਮਾਨਤਾ, ਭਾਈਚਾਰਕ ਸਾਂਝ ਸਿਹਤਮੰਦ ਜੀਵਨ ਅਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਲੋਕਾਂ ਤੱਕ ਪੁਹੰਚਾਣਾ ਸੀ।

ਅਜੀਤ ਡੈਸਕ 11-10-2026
ਅਜੀਤਵਾਲ, 10 ਅਕਤੂਬਰ (ਹਰਦੇਵ ਸਿੰਘ ਮਾਨ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਈ ਗਈ ਪੰਜ ਕਿੱਲੋਮੀਟਰ ਦੀ ‘ਰਨ ਫ਼ਾਰ ਇਕੁਐਲਿਟੀ ਮੈਰਾਥਨ ਵਿਚ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਦੀਆਂ ਵਿਦਿਆਰਥਣਾਂ ਅਤਮਜੀਤ ਕੌਰ ਅਤੇ ਕਿਰਨਪ੍ਰੀਤ ਕੌਰ ਨੇ ਮੈਰਾਥਨ ਦੇ ਪਹਿਲੇ ਦਸ ਜੇਤੂਆਂ ਵਿਚ ਆਪਣੀ ਜਗ੍ਹਾ ਬਣਾ ਕੇ ਮੈਡਲ ਜਿੱਤੇ। ਇਸ ਮੈਰਾਥਨ ਵਿਚ 1500 ਤੋਂ ਵੱਧ ਨੌਜਵਾਨਾਂ ਖਿਡਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ, ਜਿਸ ਦਾ ਮੁੱਖ ਉਦੇਸ਼ ਸਮਾਜ ਵਿਚ ਸਮਾਨਤਾ, ਭਾਈਚਾਰਕ ਸਾਂਝ ਸਿਹਤਮੰਦ ਜੀਵਨ ਅਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਲੋਕਾਂ ਤੱਕ ਪੁਹੰਚਾਣਾ ਸੀ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਰੀਨਾ ਜੈਦਕਾ, ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਅਤੇ ਸਮੂਹ ਸਟਾਫ਼ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਦਿਆਰਥਣਾਂ ਦੇ ਨਾਲ ਸਕੂਲ ਅਤੇ ਮਾਪਿਆਂ ਨੂੰ ਵੀ ਮਾਣ ਮਹਿਸੂਸ ਹੋਇਆ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਅਹਿਮ ਯੋਗਦਾਨ ਹੈ, ਤੇ ਅਜਿਹੀਆਂ ਖੇਡ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ ਸਿਹਤ ਪ੍ਰਤੀ ਜਾਗਰੂਕਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰਜ਼ ਪ੍ਰੈਜ਼ੀਡੈਂਟ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੰਧੂ ਯੂ.ਐਸ.ਏ. ਨੇ ਵੀ ਵਿਦਿਆਰਥਣਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਕਾਰਡ ਜਾਰੀ ਕਰਦੇ ਹੋਏ ਆਦਰਸ਼ ਦੁਸਹਿਰਾ ਕਮੇਟੀ ਮੈਂਬਰ ਧਰਮਕੋਟ ’ਚ 35ਵਾਂ ਦੁਸਹਿਰਾ ਉਤਸਵ 15 ਤੋਂ ਮਨਾਇਆ ਜਾਵੇਗਾ ਅਗਲੀ ਖ਼ਬਰ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ ਨਿਸ਼ਾਨੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।