11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਸੌਰਭ ਕੋਸੇ ਦਾ ਡਿਜ਼ਾਈਨ ਪੇਟੈਂਟ ਮਨਜ਼ੂਰ

ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)- ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

ਗੁਰਤੇਜ ਸਿੰਘ ਸੰਧੂ ਪਿਤਾ ਗੁਰਸ਼ਰਨ ਸਿੰਘ ਸੰਧੂ/ਮਾਤਾ ਇੰਦਰਜੀਤ ਕੌਰ ਸੰਧੂ ਵਾਸੀ : ਪਿੰਡ ਕਪੂਰੇ 11-10-2026
ਮੋਗਾ, 10 ਅਕਤੂਬਰ (ਸੁਰਿੰਦਰਪਾਲ ਸਿੰਘ)- ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਕਾਰਜਰਤ ਡਾ. ਸੌਰਭ ਕੋਸੇ ਅਤੇ ਉਨ੍ਹਾਂ ਦੀ ਟੀਮ ਵਲੋਂ ਤਿਆਰ ਕੀਤੇ ਬਾਈਟਲਸ ਮੋਨੀਟਰਿੰਗ ਪੈਨ ਫ਼ਾਰ ਡਾਇਗਨੋਸਟਿਕ ਯੂਜ਼ ਨੂੰ ਭਾਰਤ ਸਰਕਾਰ ਵਲੋਂ ਡਿਜ਼ਾਈਨ ਪੇਟੈਂਟ ਮਨਜ਼ੂਰ ਕੀਤਾ ਗਿਆ ਹੈ। ਇਹ ਡਿਜ਼ਾਈਨ ਆਉਣ ਵਾਲੇ ਸਮੇਂ ਵਿਚ ਡਿਜੀਟਲਾਈਜ਼ ਹੋਣ ਤੋਂ ਬਾਅਦ ਬਹੁਤ ਘੱਟ ਕੀਮਤ ‘ਤੇ ਉਪਲਬਧ ਹੋਣ ਦੇ ਨਾਲ-ਨਾਲ ਸਿਹਤ ਖੇਤਰ ਲਈ ਬੇਹੱਦ ਲਾਭਦਾਇਕ ਸਾਬਤ ਹੋ ਸਕਦਾ ਹੈ। ਇਸ ਡਿਜ਼ਾਈਨ ਨੂੰ ਤਿਆਰ ਕਰਨ ਵਿਚ ਡਾ. ਸੌਰਭ ਕੋਸੇ ਦੇ ਨਾਲ ਮੁਹੰਮਦ ਹਨੀਫ, ਉੱਤਮ ਆਦੇਸ਼, ਨਾਨਕ ਸਿੰਘ ਤੂਰ, ਅਮਨਦੀਪ ਕੌਰ, ਇਸਤਰਾਨਾਜ਼ੀਰ ਬਾਨੋ, ਜਸ਼ਨ ਜਿੰਦਲ, ਓਕੇਸ਼ ਸੈਣੀ ਅਤੇ ਅਭਿਸ਼ੇਕ ਵਿਜੈ ਕੁਮਾਰ ਨੇ ਸਹਿਯੋਗ ਦਿੱਤਾ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਦਾ ਵੀ ਇਸ ਕਾਰਜ ਵਿਚ ਵਿਸ਼ੇਸ਼ ਯੋਗਦਾਨ ਰਿਹਾ। ਡਿਪਾਰਟਮੈਂਟ ਆਫ਼ ਫਾਰਮ.ਡੀ ਵਲੋਂ ਇਸ ਤੋਂ ਪਹਿਲਾਂ ਵੀ ਹੈਲਥ ਪ੍ਰੋਫੈਸ਼ਨ ਨਾਲ ਸਬੰਧਿਤ ਖੇਤਰਾਂ ਵਿਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਕੌਂਸਲਿੰਗ ਦੇ ਨਾਲ-ਨਾਲ ਤਕਨੀਕੀ ਸਿਖਲਾਈ ਵੀ ਪ੍ਰਦਾਨ ਕੀਤੀ ਜਾਂਦੀ ਹੈ। ਰਿਸਰਚ ਪੇਪਰ, ਡਿਜ਼ਾਈਨ ਪੇਟੈਂਟ, ਪੇਟੈਂਟ ਅਤੇ ਕਾਪੀ-ਰਾਈਟ ਤੋਂ ਇਲਾਵਾ ਐਡਵਰਸ ਡਰੱਗ ਰਿਐਕਸ਼ਨ ਮੋਨੀਟਰਿੰਗ ਸਬੰਧੀ ਵੀ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਡਾ. ਸੌਰਭ ਕੋਸੇ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਏਂਜਲ ਹਾਰਟ ਕਾਨਵੈਂਟ ਸਕੂਲ ਦੀ ਸ਼ਾਨਦ... ਅਗਲੀ ਖ਼ਬਰ ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਲਈ ਬਣਿਆਂ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।