ਵਿਧਾਇਕਾ ਡਾ. ਅਰੋੜਾ ਨੇ ਬੂਥ ਇੰਚਾਰਜਾਂ ਨਾਲ ਮੀਟਿੰਗ ਕਰਕੇ ਸੰਗਠਨਾਤਮਿਕ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ
ਮੋਗਾ, 11 ਅਕਤੂਬਰ (ਅਸ਼ੋਕ ਬਾਂਸਲ)-ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਬਲਾਕ ਪ੍ਰਧਾਨ ਨਛੱਤਰ ਸਿੰਘ ਮੱਲ੍ਹੀ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਬੂਥ ਇੰਚਾਰਜਾਂ ਨਾਲ ਮੀਟਿੰਗ ਕੀਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਤਾਕਤ ਅਤੇ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।
ਅਜੀਤ ਡੈਸਕ
12-10-2026