13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜ-ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਤ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀ ਅਗਵਾਈ ਹੇਠ ਸਰਕਾਰੀ ਪੋਲੀਟੈਕਨਿਕ ਕਾਲਜ (ਜੀ. ਪੀ.

ਅਜੀਤ ਡੈਸਕ 12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀ ਅਗਵਾਈ ਹੇਠ ਸਰਕਾਰੀ ਪੋਲੀਟੈਕਨਿਕ ਕਾਲਜ (ਜੀ.ਪੀ.ਸੀ.) ਜਲੰਧਰ ਵਿਖੇ ਕਰਵਾਇਆ ਗਿਆ ਪੰਜ-ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਤ ਹੋ ਗਿਆ। 5 ਅਕਤੂਬਰ ਤੋਂ 9 ਅਕਤੂਬਰ ਤੱਕ ਚੱਲੇ ਇਸ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦਾ ਮੁੱਖ ਵਿਸ਼ਾ ਇੰਸਟ੍ਰਕਸ਼ਨਲ ਸਕਿੱਲਜ਼ (ਅਧਿਆਪਨ ਹੁਨਰ) ਰਿਹਾ, ਜਿਸ ਵਿਚ ਜਲੰਧਰ ਖੇਤਰ ਦੇ ਚਾਰ ਸਰਕਾਰੀ ਪੋਲੀਟੈਕਨਿਕ ਕਾਲਜਾਂ ਦੇ ਪ੍ਰਿੰਸੀਪਲਾਂ ਤੇ ਲੈਕਚਰਾਰਾਂ ਨੇ ਉਤਸ਼ਾਹ ਪੂਰਵਕ ਹਿੱਸਾ ਲਿਆ। ਇਸ ਪ੍ਰੋਗਰਾਮ ਦੇ ਮੁੱਖ ਸਰੋਤ ਵਿਅਕਤੀ (ਰਿਸੋਰਸ ਪਰਸਨ) ਭਾਰਤ ਸਰਕਾਰ ਤੋਂ ਪ੍ਰਮਾਣਿਤ ਇੰਸਟ੍ਰਕਸ਼ਨਲ ਸਕਿੱਲਜ਼ ਟਰੇਨਰ, ਨੈਸ਼ਨਲ ਟਰੇਨਰ ਤੇ ਡਿਜ਼ਾਸਟਰ ਮੈਨੇਜਮੈਂਟ ਤੇ ਲੀਡਰਸ਼ਿਪ ਦੇ ਮਾਸਟਰ ਟਰੇਨਰ ਮੇਜਰ ਪ੍ਰਦੀਪ ਕੁਮਾਰ ਸਨ। ਵਰਕਸ਼ਾਪ ਦਾ ਮੁੱਖ ਉਦੇਸ਼ ਰਵਾਇਤੀ ਕਲਾਸ-ਰੂਮ ਅਧਿਆਪਨ ਨੂੰ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.) ਅਤੇ ਆਊਟਕਮ-ਬੇਸਡ ਐਜੂਕੇਸ਼ਨ (ਓ .ਬੀ.ਈ.) ਦੇ ਮਾਪਦੰਡਾਂ ਅਨੁਸਾਰ ਵਿਦਿਆਰਥੀ-ਕੇਂਦਰਿਤ ਅਤੇ ਪ੍ਰਭਾਵਸ਼ਾਲੀ ਬਣਾਉਣਾ ਸੀ। ਮੇਜਰ ਪ੍ਰਦੀਪ ਕੁਮਾਰ ਨੇ ਅਧਿਆਪਕਾਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤਕਨੀਕੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਅਜਿਹੇ ਹੁਨਰ ਆਧਾਰਿਤ ਸਿਖਲਾਈ ਪ੍ਰੋਗਰਾਮ ਬਹੁਤ ਜ਼ਰੂਰੀ ਹਨ।
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਸੋਨ ਤਗਮੇ ਜਿੱਤੇ ਅਗਲੀ ਖ਼ਬਰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਕਾਰਨ ਝੋਨੇ ਦੀ ਫ਼ਸਲ ਜ਼ਮੀਨ ’ਤੇ ਵਿਛੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।