12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਡਰਾਇੰਗ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਦਿੱਤੇ ਜਾਣਗੇ ਇਨਾਮ- ਧਾਲੀਵਾਲ

ਠੱਠੀ ਭਾਈ, 11 ਅਕਤੂਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਜਪਾ ਵਲੋਂ ਬੱਚਿਆਂ ਵਿਚ ਦੇਸ਼ ਭਗਤੀ, ਰਾਸ਼ਟਰ ਪ੍ਰੇਮ ਅਤੇ ਆਪਣੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਸਮੁੱਚੇ ਪੰਜਾਬ ਦੇ ਸਕੂਲਾਂ ਵਿਚ ਹੋ ਰਹੇ ਡਰਾਇੰਗ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਦਿਲਕਸ਼ ਇਨਾਮ ਦਿੱਤੇ ਜਾਣਗੇ।

ਅਜੀਤ ਡੈਸਕ 12-10-2026
ਠੱਠੀ ਭਾਈ, 11 ਅਕਤੂਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਜਪਾ ਵਲੋਂ ਬੱਚਿਆਂ ਵਿਚ ਦੇਸ਼ ਭਗਤੀ, ਰਾਸ਼ਟਰ ਪ੍ਰੇਮ ਅਤੇ ਆਪਣੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਸਮੁੱਚੇ ਪੰਜਾਬ ਦੇ ਸਕੂਲਾਂ ਵਿਚ ਹੋ ਰਹੇ ਡਰਾਇੰਗ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਦਿਲਕਸ਼ ਇਨਾਮ ਦਿੱਤੇ ਜਾਣਗੇ। ਇਹ ਪ੍ਰਗਟਾਵਾ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਕਰਵਾਏ ਜਾ ਰਹੇ ਡਰਾਇੰਗ ਮੁਕਾਬਲਿਆਂ ਮੌਕੇ ਪਹੁੰਚੇ ਅਧਿਆਪਕ ਸੈਲ ਜ਼ਿਲ੍ਹਾ ਮੋਗਾ ਦੇ ਕਨਵੀਨਰ ਅਤੇ ਭਾਜਪਾ ਕਿਸਾਨ ਮੋਰਚਾ ਦੇ ਮੁੱਖ ਬੁਲਾਰੇ ਹਰਵਿੰਦਰ ਸਿੰਘ ਧਾਲੀਵਾਲ ਨੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਪ੍ਰਿੰਸੀਪਲ ਗੁਰਸੇਵਕ ਸਿੰਘ ਚਾਨੀ ਅਤੇ ਜਸਕਰਨ ਸਿੰਘ ਅਕਾਲੀ ਵੀ ਇਸ ਮੌਕੇ ਹਾਜ਼ਰ ਰਹੇ। ਇਸ ਮੌਕੇ ਬੱਚਿਆਂ ਨੇ ਆਪਣੀ ਕਲਾ ਅਤੇ ਸਿਰਜਣਾਤਮਿਕ ਸੋਚ ਰਾਹੀਂ ਦੇਸ਼ ਪ੍ਰਤੀ ਪਿਆਰ, ਕੌਮੀ ਏਕਤਾ, ਤਿਰੰਗੇ ਦੀ ਮਹੱਤਤਾ ਅਤੇ ਦੇਸ਼ ਦੀ ਤਰੱਕੀ ਨਾਲ ਸਬੰਧਿਤ ਵੱਖ-ਵੱਖ ਵਿਸਿਆਂ ਨੂੰ ਕਾਗ਼ਜ਼ ‘ਤੇ ਉਕੇਰਿਆ। ਮੁਕਾਬਲਿਆਂ ਦੌਰਾਨ ਬੱਚਿਆਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਾਜਪਾ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਆਪਣੇ ਦੇਸ਼ ਦੇ ਇਤਿਹਾਸ, ਕੌਮੀ ਚਿੰਨ੍ਹਾਂ, ਆਜ਼ਾਦੀ ਸੰਗਰਾਮ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਪ੍ਰਤੀ ਜਾਗਰੂਕ ਕਰਨਾ ਹੈ।
ਪਿਛਲੀ ਖ਼ਬਰ ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਵਲੋਂ ਮੋਗਾ ਸ਼ਹਿਰ ਅੰਦਰ ਮੀਟਿੰਗਾਂ ਸ਼ੁਰੂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਮਾਣੂੰਕੇ ਵਿਖੇ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।