13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਾਂਗਰਸ ਪਾਰਟੀ ਦੇ ਸੂਬਾ ਕਮੇਟੀ ਪ੍ਰਧਾਨ ਪ੍ਰਗਟ ਸਿੰਘ ਨਾਲ ਭੋਲਾ ਸਿੰਘ ਬਰਾੜ ਨੇ ਕੀਤੀ ਵਿਸ਼ੇਸ਼ ਮੀਟਿੰਗ

ਬਾਘਾ ਪੁਰਾਣਾ, 12 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ ‘ਚ ਰੱਖਦੇ ਪੰਜਾਬ ਕਾਂਗਰਸ ਦੀ ਸੂਬਾ ਕਮੇਟੀ ਲਈ ਲਾਏ ਨਵੇਂ ਪ੍ਰਧਾਨ ਪ੍ਰਗਟ ਸਿੰਘ ਵਲੋਂ ਅਹੁਦਾ ਸੰਭਾਲਣ ਮੌਕੇ ਕਰਵਾਏ ਸਮਾਗਮ ਸਮੇਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਨਵੇਂ ਅਹੁਦੇ ਲਈ ਮੁਬਾਰਕਬਾਦ ਦਿੰਦੇ ਹੋਏ ਗੁਲਦਸਤਾ ਭੇਟ ਕੀਤਾ। ਇਸ ਮੌਕੇ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਨਵ-ਨਿਯੁਕਤ ਸੂਬਾ ਕਮੇਟੀ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਅੰਦਰ ਪਾਰਟੀ ਵਰਕਰਾਂ ਅਤੇ ਯੂਥ ‘ਚ ਵੱਡੀ ਖ਼ੁਸ਼ੀ ਪਾਈ ਜਾ ਰਹੀ ਹੈ ।

ਅਜੀਤ ਡੈਸਕ 13-10-2026
ਬਾਘਾ ਪੁਰਾਣਾ, 12 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ ‘ਚ ਰੱਖਦੇ ਪੰਜਾਬ ਕਾਂਗਰਸ ਦੀ ਸੂਬਾ ਕਮੇਟੀ ਲਈ ਲਾਏ ਨਵੇਂ ਪ੍ਰਧਾਨ ਪ੍ਰਗਟ ਸਿੰਘ ਵਲੋਂ ਅਹੁਦਾ ਸੰਭਾਲਣ ਮੌਕੇ ਕਰਵਾਏ ਸਮਾਗਮ ਸਮੇਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਨਵੇਂ ਅਹੁਦੇ ਲਈ ਮੁਬਾਰਕਬਾਦ ਦਿੰਦੇ ਹੋਏ ਗੁਲਦਸਤਾ ਭੇਟ ਕੀਤਾ। ਇਸ ਮੌਕੇ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਨਵ-ਨਿਯੁਕਤ ਸੂਬਾ ਕਮੇਟੀ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਅੰਦਰ ਪਾਰਟੀ ਵਰਕਰਾਂ ਅਤੇ ਯੂਥ ‘ਚ ਵੱਡੀ ਖ਼ੁਸ਼ੀ ਪਾਈ ਜਾ ਰਹੀ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਪ੍ਰਾਪਤ ਹੋਈ ਹੈ ਅਤੇ ਪਾਰਟੀ ਅੰਦਰ ਵੱਡਾ ਉਤਸ਼ਾਹ ਪੈਦਾ ਹੋ ਗਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ 2027 ਦੀ ਵਿਧਾਨ ਸਭਾ ਦੀਆਂ ਚੋਣਾਂ ‘ਚ ਵੱਡੇ ਬਹੁਮਤ ਪ੍ਰਾਪਤ ਕਰਕੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਵੇਗੀ। ਇਸ ਮੌਕੇ ਹਲਕੇ ਦੇ ਵੱਡੀ ਗਿਣਤੀ ‘ਚ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਿੰਡ ਝੰਡੇਆਣਾ ਗਰਬੀ ਵਿਖੇ ਮੀਟਿੰਗ ਅਗਲੀ ਖ਼ਬਰ ਬਾਘਾ ਪੁਰਾਣਾ ਤਹਿਸੀਲ ਕੰਪਲੈਕਸ ’ਚ ਪਖਾਨਿਆਂ ਨੂੰ ਲੱਗੇ ਜਿੰਦਰਿਆਂ ਅਤੇ ਗੰਦਗੀ ਨੇ ਸਵੱਛ ਭਾਰਤ ਦੀ ਖੋਲ੍ਹੀ ਪੋਲ ਖਸਤਾ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।