13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਕਰਵਾਇਆ ਗਿਆ ਕਰੀਅਰ ਗਾਈਡੈਂਸ ਪ੍ਰੋਗਰਾਮ

ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਚਾਰਟਰਡ ਅਕਾਊਂਟੈਂਟ (ਸੀ.

ਅਜੀਤ ਡੈਸਕ 13-10-2026
ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਚਾਰਟਰਡ ਅਕਾਊਂਟੈਂਟ (ਸੀ.ਏ.) ਦੇ ਪੇਸ਼ੇ, ਇਸ ਨਾਲ ਜੁੜੀਆਂ ਸੰਭਾਵਨਾਵਾਂ ਅਤੇ ਇਸ ਖੇਤਰ ਵਿਚ ਸਫਲ ਕਰੀਅਰ ਬਣਾਉਣ ਦੇ ਰਾਹ ਬਾਰੇ ਜਾਣੂੰ ਕਰਵਾਉਣ ਲਈ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ ਨਾਲ ਸਬੰਧਿਤ ਸੀ.ਏ. ਕਿਸ਼ੋਰੀ ਸ਼ਰਨ ਅਗਰਵਾਲ ਨੇ ਵਿਸ਼ੇਸ਼ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੂੰ ਸੀ.ਏ. ਦੇ ਪੇਸ਼ੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਧੁਨਿਕ ਵਪਾਰਕ ਜਗਤ ਵਿਚ ਚਾਰਟਰਡ ਅਕਾਊਂਟੈਂਟ ਦੀ ਮਹੱਤਤਾ ਬਾਰੇ ਦੱਸਦਿਆਂ ਵਿੱਤੀ ਪ੍ਰਬੰਧਨ, ਟੈਕਸੇਸ਼ਨ, ਆਡਿਟਿੰਗ ਅਤੇ ਕਾਰੋਬਾਰੀ ਫ਼ੈਸਲੇ ਲੈਣ ਵਿਚ ਸੀ.ਏ. ਦੀ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਸੀ.ਏ. ਦੀ ਯੋਗਤਾ ਹਾਸਲ ਕਰਨ ਤੋਂ ਬਾਅਦ ਵਿਦਿਆਰਥੀਆਂ ਲਈ ਕਾਰਪੋਰੇਟ ਜਗਤ, ਵਿੱਤੀ ਸਲਾਹਕਾਰੀ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਵਰਗੇ ਕਈ ਮੌਕੇ ਉਪਲਬਧ ਹੁੰਦੇ ਹਨ। ਸਕੂਲ ਵਲੋਂ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਦੀ ਚੋਣ ਕਰਨ ਵਿਚ ਸਹਾਇਤਾ ਦੇਣ ਲਈ ਸਮੇਂ-ਸਮੇਂ ‘ਤੇ ਅਜਿਹੇ ਜਾਣਕਾਰੀ ਭਰਪੂਰ ਪ੍ਰੋਗਰਾਮ ਕਰਵਾਏ ਜਾਂਦੇ ਹਨ, ਤਾਂ ਜੋ ਉਹ ਬਾਰ੍ਹਵੀਂ ਜਮਾਤ ਤੋਂ ਬਾਅਦ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਉੱਚ ਸਿੱਖਿਆ ਅਤੇ ਪੇਸ਼ੇਵਰ ਕੋਰਸਾਂ ਦੀ ਚੋਣ ਕਰ ਸਕਣ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਸੀ.ਏ. ਕਿਸ਼ੋਰੀ ਸ਼ਰਨ ਅਗਰਵਾਲ ਨੂੰ ‘ਗੈਸਟ ਆਫ਼ ਆਨਰ’ ਵਜੋਂ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਗੁਰੂ ਨਾਨਕ ਮੋਦੀਖ਼ਾਨਾ ਨੇ ਅਰੰਭਿਆ ਫੁੱਟਪਾਥਾਂ ਦਾ ਸਫ਼ਾਈ ਅਭਿਆਨ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਸੰਗਤਾਂ ਨੇ ਕਰਤਾਰਪੁਰ ਕੋਰੀ ਡੋਰ ਦੇ ਦਰਸ਼ਨ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।