ਹੋਲੀ ਹਾਰਟ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ
ਅਜੀਤਵਾਲ, 13 ਅਕਤੂਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਪੋਟੈਂਸ਼ੀਆ ਅਕੈਡਮੀ ਵਲੋਂ 7ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਅਤੇ ਪੋਟੈਂਸ਼ੀਆ ਅਕੈਡਮੀ ਦੇ ਨੁਮਾਇੰਦਿਆਂ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵਿਚ ਲਿਖਤੀ ਅਤੇ ਮੌਖਿਕ ਰਾਊਂਡ ਕਰਵਾਏ ਗਏ।
ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਪੋਟੈਂਸ਼ੀਆ ਅਕੈਡਮੀ ਵਲੋਂ ਕਰਵਾਏ ਕੁਇਜ਼ ਮੁਕਾਬਲੇ ਵਿਚ ਹਿੱਸਾ ਲੈਂਦੇ ਵਿਦਿਆਰਥੀ। ਤਸਵੀਰ: ਹਰਦੇਵ ਸਿੰਘ ਮਾਨ
14-10-2026