ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ਇਨਸਾਫ਼ ਦਿਵਾਉਣ ਲਈ ਮਾਨਸਾ ਸ਼ਮੂਲੀਅਤ ਕਰਨ ਤੋਂ ਪਹਿਲਾਂ ਹੀ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਗ੍ਰਿਫ਼ਤਾਰ
ਬਾਘਾ ਪੁਰਾਣਾ, 14 ਅਕਤੂਬਰ (ਟਿੰਕੂ ਕਾਠਪਾਲ)-ਬੀਤੇ ਕੱਲ੍ਹ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦਾ ਮੈਡੀਕਲ ਸਟੋਰ ਦੇ ਮਾਲਕ, ਨਸ਼ਾ ਤਸਕਰ ਵਲੋਂ ਮੇਨ ਬਾਜ਼ਾਰ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਉਸ ਦੇ ਦੋ ਸਾਥੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਜਿਸ ਦੇ ਵਿਰੋਧ ਵਿਚ ਅਤੇ ਪਰਮਿੰਦਰ ਝੋਟੇ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਸੀਨੀਅਰ ਆਗੂ ਤੇ ਕੁਲਵੰਤ ਸਿੰਘ ਰਾਊਕੇ ਦੇ ਭਰਾਤਾ ਮਹਾਂ ਸਿੰਘ ਨੂੰ ਆਪਣੇ ਘਰ ਤੋਂ ਡਿਟੇਨ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ ਗਿਆ, ਉਨ੍ਹਾਂ ਦੇ ਨਾਲ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਮਾਹਲਾ ਕਲਾਂ ਤੇ ਹਲਕਾ ਬਾਘਾ ਪੁਰਾਣਾ ਤੋਂ ਬਲਤੇਜ ਸਿੰਘ ਲੰਗੇਆਣਾ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਰਾਜੇਆਣਾ ਸਮੇਤ ਹੋਰ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਵ
ਵਾਰਿਸ ਪੰਜਾਬ ਜਥੇਬੰਦੀ ਆਗੂ ਮੇਨ ਚੌਂਕ ਬਾਘਾ ਪੁਰਾਣਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ। ਤਸਵੀਰ : ਕਾਠਪਾਲ
15-10-2026
ਬਾਘਾ ਪੁਰਾਣਾ, 14 ਅਕਤੂਬਰ (ਟਿੰਕੂ ਕਾਠਪਾਲ)-ਬੀਤੇ ਕੱਲ੍ਹ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦਾ ਮੈਡੀਕਲ ਸਟੋਰ ਦੇ ਮਾਲਕ, ਨਸ਼ਾ ਤਸਕਰ ਵਲੋਂ ਮੇਨ ਬਾਜ਼ਾਰ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਉਸ ਦੇ ਦੋ ਸਾਥੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਜਿਸ ਦੇ ਵਿਰੋਧ ਵਿਚ ਅਤੇ ਪਰਮਿੰਦਰ ਝੋਟੇ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਸੀਨੀਅਰ ਆਗੂ ਤੇ ਕੁਲਵੰਤ ਸਿੰਘ ਰਾਊਕੇ ਦੇ ਭਰਾਤਾ ਮਹਾਂ ਸਿੰਘ ਨੂੰ ਆਪਣੇ ਘਰ ਤੋਂ ਡਿਟੇਨ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ ਗਿਆ, ਉਨ੍ਹਾਂ ਦੇ ਨਾਲ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਮਾਹਲਾ ਕਲਾਂ ਤੇ ਹਲਕਾ ਬਾਘਾ ਪੁਰਾਣਾ ਤੋਂ ਬਲਤੇਜ ਸਿੰਘ ਲੰਗੇਆਣਾ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਰਾਜੇਆਣਾ ਸਮੇਤ ਹੋਰ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ਦੀ ਵਾਰਿਸ ਪੰਜਾਬ ਜਥੇਬੰਦੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਂਦੀ ਹੈ, ਇਹ ਸਾਰੀ ਜਾਣਕਾਰੀ ਹਲਕਾ ਬਾਘਾ ਪੁਰਾਣਾ ਦੇ ਮੀਡੀਆ ਇੰਚਾਰਜ ਜਸਮੇਲ ਸਿੰਘ ਰਾਜੇਆਣਾ ਨੇ ਪ੍ਰੈੱਸ ਨੋਟ ਜ਼ਰੀਏ ਦਿੱਤੀ। ਸੀਨੀਅਰ ਆਗੂ ਮਹਾਂ ਸਿੰਘ ਰਾਊਕੇ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਲਲਕਾਰਦਿਆਂ ਆਖਿਆ ਕਿ ਇਸ ਤਰ੍ਹਾਂ ਤੁਸੀਂ ਲੋਕਾਈ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ, ਅਸੀਂ ਦੂਣ ਸਵਾਏ ਹੋ ਕੇ ਵੱਡੀ ਗਿਣਤੀ ਵਿਚ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਹਰ ਇਕ ਜ਼ੁਲਮ ਨਾਲ ਟਾਕਰਾ ਲੈਣ ਲਈ ਹਮੇਸ਼ਾ ਤਿਆਰ ਰਹਾਂਗੇ। ਅਕਾਲੀ ਦਲ ਵਾਰਿਸ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਮਾਹਲਾ ਕਲਾਂ ਨੇ ਇਨਸਾਫ਼ ਲਈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੱਲ੍ਹ ਨੂੰ ਇਨਸਾਫ਼ ਸੰਘਰਸ਼ ਕਮੇਟੀ ਵਲੋਂ ਦਿੱਤੀ ਗਈ ਕਾਲ ਪੂਰਨ ਪੰਜਾਬ ਬੰਦ ਨੂੰ ਪੂਰਨ ਤੌਰ ਤੇ ਹਮਾਇਤ ਕਰਨ ਲਈ ਕਿਹਾ, ਅਤੇ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਲੋਂ ਬਾਘਾ ਪੁਰਾਣਾ ਦੇ ਮੇਨ ਚੌਕ ਵਿਚ ਸ਼ਾਂਤਮਈ ਢੰਗ ਨਾਲ ਲਗਾਏ ਜਾ ਰਹੇ ਪੰਜਾਬ ਬੰਦ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਜਥੇਬੰਦੀ ਦੇ ਆਗੂਆਂ ਵਲੋਂ ਨਸ਼ਾ ਤਸਕਰਾਂ ਅਤੇ ਸਿਆਸੀ ਗੱਠਜੋੜ ਵਲੋਂ ਕੀਤੇ ਗਏ ਕਤਲ ਦਾ ਡੂੰਘਾ ਅਫ਼ਸੋਸ ਪ੍ਰਗਟ ਕੀਤਾ, ਤੇ ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਹਰੇਕ ਵਰਗ ਨੂੰ ਇਸ ਲੜਾਈ ਦਾ ਹਿੱਸਾ ਬਣਨ ਅਤੇ ਕੱਲ੍ਹ ਦੇ ਪੰਜਾਬ ਬੰਦ ਲਈ ਸ਼ਮੂਲੀਅਤ ਕਰਨ ਲਈ ਅਪੀਲ ਵੀ ਕੀਤੀ। ਖ਼ਬਰ ਲਿਖੇ ਜਾਣ ਤੱਕ ਡਿਟੇਨ ਕਰ ਕੇ ਗ੍ਰਿਫ਼ਤਾਰ ਕੀਤੇ ਆਗੂ ਅਤੇ ਵਰਕਰ ਪੁਲਿਸ ਪ੍ਰਸ਼ਾਸਨ ਦੀ ਗ੍ਰਿਫ਼ਤ ਵਿਚ ਸਨ। ਮਾਨਸਾ ਵਿਚ ਲੱਗੇ ਧਰਨੇ ਵਿਚ ਵੀ ਕੁਲਵੰਤ ਸਿੰਘ ਰਾਊਕੇ ਟੀਮ ਹਲਕਾ ਬਾਘਾ ਪੁਰਾਣਾ ਵਲੋਂ ਸ਼ਮੂਲੀਅਤ ਕੀਤੀ ਗਈ, ਜਿਸ ਵਿਚ ਅਮਨਦੀਪ ਸਿੰਘ, ਪੁਸ਼ਪਿੰਦਰ ਸਿੰਘ ਧਾਲੀਵਾਲ, ਛਿੰਦਾ ਸਿੰਘ ਚਹਿਲ, ਹਰਜਿੰਦਰ ਸਿੰਘ ਸੋਨੀ ਰਾਊਕੇ, ਜਸਮੇਲ ਸਿੰਘ, ਹਰਜੀਤ ਸਿੰਘ, ਲਖਵੀਰ ਸਿੰਘ ਰਾਜੇਆਣਾ, ਗੁਰਵਿੰਦਰ ਸਿੰਘ, ਸੰਦੀਪ ਸਿੰਘ ਘੋਲੀਆ ਕਲਾਂ ਆਦਿ ਆਗੂ ਹਾਜ਼ਰ ਹੋਏ।