15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਾਨ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ-ਕੌਂਸਲਰ ਧੰਮੂ, ਪੋਪਲੀ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ’ਤੇ ਕੀਤੇ ਸਵਾਲ

ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮਾਨ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ, ਤੇ ਅੱਜ ਸੂਬੇ ਦੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਸੜਕਾਂ ‘ਤੇ ਉਤਰ ਆਏ ਹਨ ਸੂਬੇ ਦਾ ਕੋਈ ਵੀ ਅਜਿਹਾ ਵਰਗ ਨਹੀ ਜਿਹੜਾ ਇਸ ਸਰਕਾਰ ਤੋ ਖ਼ੁਸ਼ ਹੋਵੇ। ਅਮਨ ਕਾਨੂੰਨ ਦੀ ਹਾਲਤ ਦਿਨ ਬ ਦਿਨ ਬਦਤਰ ਹੁੰਦੀ ਜਾ ਰਹੀ ਹੈ।

‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਕਰਦੇ ਹੋਏ ਕੌਂਸਲਰ ਮਨਜੀਤ ਸਿੰਘ ਧੰਮੂ ਤੇ ਕੌਂਸਲਰ ਗੋਵਰਧਨ ਪੋਪਲੀ। 15-10-2026
ਮੋਗਾ, 14 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮਾਨ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ, ਤੇ ਅੱਜ ਸੂਬੇ ਦੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਸੜਕਾਂ ‘ਤੇ ਉਤਰ ਆਏ ਹਨ ਸੂਬੇ ਦਾ ਕੋਈ ਵੀ ਅਜਿਹਾ ਵਰਗ ਨਹੀ ਜਿਹੜਾ ਇਸ ਸਰਕਾਰ ਤੋ ਖ਼ੁਸ਼ ਹੋਵੇ। ਅਮਨ ਕਾਨੂੰਨ ਦੀ ਹਾਲਤ ਦਿਨ ਬ ਦਿਨ ਬਦਤਰ ਹੁੰਦੀ ਜਾ ਰਹੀ ਹੈ। ਇਹ ਪ੍ਰਗਟਾਵਾ ‘ਅਜੀਤ’ ਉਪ ਦਫ਼ਤਰ ਵਿਖੇ ਵਿਸ਼ੇਸ਼ ਤੌਰ ‘ਤੇ ਪੁੱਜੇ ਲਗਾਤਾਰ ਚਾਰ ਵਾਰ ਕੌਂਸਲਰ ਬਣੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਆਗੂ ਮਨਜੀਤ ਸਿੰਘ ਧੰਮੂ ਤੇ ਗੋਵਰਧਨ ਪੋਪਲੀ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲੁੱਟਾਂ ਖੋਹਾਂ ਅਤੇ ਕਤਲਾਂ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਹੌਲ ਬਣਿਆਂ ਹੋਇਆ ਹੈ। ਨਸ਼ਿਆਂ ਵਿਰੁੱਧ ਛਾਪੇ ਮਾਰੀਆਂ ਅਤੇ ਜਾਂਚ ਦੀਆਂ ਮੁਹਿੰਮਾਂ ਦੇ ਬਾਵਜੂਦ ਇਸ ਸਮੱਸਿਆ ‘ਤੇ ਕਾਬੂ ਪਾਉਣ ਦੇ ਦਾਅਵਿਆਂ ‘ਤੇ ਸਵਾਲ ਖੜੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਪਰਵਿੰਦਰ ਸਿੰਘ ਝੋਟੇ ਦਾ ਕਤਲ ਆਪਣੇ ਪਿੱਛੇ ਕਈ ਸਵਾਲ ਖੜੇ ਕਰਦਾ ਹੈ। ਜਿਸ ਤੋ ਪਤਾ ਲੱਗਦਾ ਹੈ ਕਿ ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀ ਹੈ। ਇਸ ਵੇਲੇ ਦਿਨ ਦਿਹਾੜੇ ਕਤਲ ਨੂੰ ਲੈ ਕੇ ਸਾਰੀਆਂ ਪਾਰਟੀਆਂ ਇਕਜੁੱਟ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮਾਨ ਸਰਕਾਰ ਨਸ਼ਾ ਰੋਕਣ ਵਿਚ ਸਰਕਾਰ ਉਮੀਦਾਂ ‘ਤੇ ਖਰੀ ਨਹੀ ਉਤਰੀ ਉਨ੍ਹਾਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ‘ਤੇ ਜੋਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਕੰਮ ਮਿਲੇਗਾ ਤਾਂ ਉਨ੍ਹਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਵਿਚ ਮਦਦ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸੂਬੇ ਦੇ ਲੋਕ ਮਨ ਬਣਾਈ ਬੈਠੇ ਹਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ-ਗਰੋਵਰ, ਪਨੇਸਰ, ਜੱਗਾ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ-ਰੇਸ਼ਮ ਸਿੰਘ ਠੱਠੀ ਭਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।