19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਉਣ ਲਈ ਕਾਂਗਰਸ ਸਰਕਾਰ ਬਣਾਉਣੀ ਜ਼ਰੂਰੀ-ਗੰਧੜ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਗੰਧੜ ਸੇਵਾ ਮੁਕਤ ਸੂਬੇਦਾਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਤੇ ਹੋਰ ਮਜ਼ਬੂਤੀ ਮਿਲੇਗੀ, ਜਿਸ ਦਾ ਲਾਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮਿਲ ਸਕਦਾ ਹੈ।

ਅਜੀਤ ਡੈਸਕ 19-10-2026
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਗੰਧੜ ਸੇਵਾ ਮੁਕਤ ਸੂਬੇਦਾਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਤੇ ਹੋਰ ਮਜ਼ਬੂਤੀ ਮਿਲੇਗੀ, ਜਿਸ ਦਾ ਲਾਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮਿਲ ਸਕਦਾ ਹੈ। ਸੂਬੇਦਾਰ ਗੰਧੜ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਾਢੇ ਚਾਰ ਸਾਲ ਪੰਜਾਬ ਕਾਂਗਰਸ ਦੀ ਕਮਾਂਡ ਸੰਭਾਲਦਿਆਂ ਪਾਰਟੀ ਨੂੰ ਸੇਧ ਦਿੱਤੀ ਅਤੇ ਪਿੰਡਾਂ ਤੋਂ ਲੈ ਕੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਪਗਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਮੁੱਦੇ ਉਠਾਏਗੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਸਰਕਾਰ ਹਰ ਫ਼ਰੰਟ ’ਤੇ ਅਸਫ਼ਲ ਰਹੀ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੀ ਕਥਨੀ ਤੇ ਕਰਨੀ ਵਿਚ ਫ਼ਰਕ ਹੋਣ ਕਾਰਨ ਲੋਕਾਂ ਦਾ ਉਸ ਤੋਂ ਮੋਹ ਭੰਗ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਵੋਟਾਂ ਦੀ ਕਥਿਤ ਚੋਰੀ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਨੌਜਵਾਨਾਂ ਵਿਚ ਕਾਂਗਰਸ ਪ੍ਰਤੀ ਰੁਝਾਨ ਵਧਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸੀ ਵਰਕਰ ਰਾਹੁਲ ਗਾਂਧੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਵੇਖਣਾ ਚਾਹੁੰਦੇ ਹਨ।
ਪਿਛਲੀ ਖ਼ਬਰ ਰੀਂਘੇ ਪੈ ਗਿਆ ਹਰੀਨੌ ਸੜਕ ’ਤੇ ਪਾਈਪ ਪਾਉਣ ਦਾ ਕੰਮ ਅਗਲੀ ਖ਼ਬਰ ਦੁਰਗਾ ਅਸ਼ਟਮੀ ਤੇ ਨੌਮੀ ਦਾ ਤਿਉਹਾਰ ਅੱਜ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।