21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਨੇ ਕੀਤੀ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਆਵਾਜ਼ ਬੁਲੰਦ

ਠੱਠੀ ਭਾਈ, 20 ਅਕਤੂਬਰ (ਜਗਰੂਪ ਸਿੰਘ ਮਠਾੜੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ: 295 ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਸੁਖਚੈਨ ਸਿੰਘ ਸੂਬਾ ਸੇਖਾ ਕਲਾਂ ਦੀ ਪ੍ਰਧਾਨਗੀ ਹੇਠ ਹੋਈ।

ਅਜੀਤ ਡੈਸਕ 21-10-2026
ਠੱਠੀ ਭਾਈ, 20 ਅਕਤੂਬਰ (ਜਗਰੂਪ ਸਿੰਘ ਮਠਾੜੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ: 295 ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਸੁਖਚੈਨ ਸਿੰਘ ਸੂਬਾ ਸੇਖਾ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਮੌਕੇ ਸਭ ਤੋਂ ਪਹਿਲਾਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਹੋਈ ਮੌਤ ’ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਲੋਕ ਮਾਰੂ ਨੀਤੀਆਂ ਦਾ ਹਰ ਪੱਧਰ ’ਤੇ ਅਤੇ ਹਰ ਪਿੰਡ ਵਿਚ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਦੀਆਂ ਨੀਤੀਆਂ ਹੋਣ ਜਾਂ ਰਾਜ ਸਰਕਾਰ ਦੀਆਂ ਜਥੇਬੰਦੀ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੀਟਿੰਗ ਦੌਰਾਨ ਪ੍ਰਧਾਨ ਨੇ ਮੈਂਬਰਾਂ ਨੂੰ ਸਾਫ-ਸੁਥਰੀ ਅਤੇ ਜ਼ਿੰਮੇਵਾਰੀ ਨਾਲ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਬਾਘਾ ਪੁਰਾਣਾ ਅਤੇ ਬਲਾਕ ਨਿਹਾਲ ਸਿੰਘ ਵਾਲਾ ਦੇ ਵੱਡੀ ਗਿਣਤੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਖੱਤਰੀ ਸਭਾ ਬੱਧਨੀ ਕਲਾਂ ਨੇ ਭਗਵਾਨ ਸ੍ਰੀ ਰਾਮ ਚੰਦਰ ਦੀ ਪੂਜਾ ਕਰਕੇ ਮਨਾਇਆ ਖੱਤਰੀ ਦਿਵਸ ਅਗਲੀ ਖ਼ਬਰ ਨੀਲਕੰਠ ਮਹਾਂਦੇਵ ਕਾਵੜ ਸੰਗ ਵਲੋਂ ਕਰਵਾਇਆ ਮਹਾਂ ਮਾਈ ਦਾ ਸਾਲਾਨਾ ਜਾਗਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।