23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੀ.ਬੀ.ਆਈ. ਜਾਂਚ ਨਾਲ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇਗਾ-ਸੰਨੀ ਗਿੱਲ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਲੋਕਾਂ ਦੇ ਰੋਹ ਅੱਗੇ ਝੁਕਦਿਆਂ ਉਸ ਦਾ ਕੇਸ ਸੀ. ਬੀ.

ਡੀ.ਸੀ. ਦਫ਼ਤਰ ਮੋਗਾ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਦੂਸਰੇ ਦਿਨ ਲਗਾਏ ਵਿਸਾਲ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂ ਬਲੌਰ ਸਿੰਘ। ਤਸਵੀਰ : ਹਰਜੀਤ ਸਿੰਘ 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਲੋਕਾਂ ਦੇ ਰੋਹ ਅੱਗੇ ਝੁਕਦਿਆਂ ਉਸ ਦਾ ਕੇਸ ਸੀ.ਬੀ.ਆਈ. ਨੂੰ ਦੇਣ ਦੇ ਨਾਲ ਹੁਣ ਪਰਿਵਾਰ ਨੂੰ ਇਨਸਾਫ ਮਿਲ ਸਕੇਗਾ, ਕਿਉਂਕਿ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਆਸ ਨਹੀਂ ਕੀਤੀ ਜਾ ਸਕਦੀ ਸੀ ਕਿਉਂਕਿ ਜੇਕਰ ਪੰਜਾਬ ਸਰਕਾਰ ਨਸ਼ਿਆਂ ਦੇ ਮਾਮਲੇ ਵਿਚ ਸੰਜੀਦਾ ਹੁੰਦੀ ਤਾਂ ਇਹ ਭਾਣਾ ਨਹੀਂ ਸੀ ਵਰਤਣਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦੇਵੇਗੀ ਅਤੇ ਜਾਂਚ ਦੌਰਾਨ ਇਹ ਤੱਥ ਵੀ ਉਜਾਗਰ ਹੋਣਗੇ ਕਿ ਕਿਵੇਂ ਆਪ ਸਰਕਾਰ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਸਰਪ੍ਰਸਤੀ ਹੇਠ ਸ਼ਰੇਆਮ ਨਸ਼ੇ ਦੇ ਸੌਦਾਗਰ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ ਅਤੇ ਪਰਵਿੰਦਰ ਸਿੰਘ ਝੋਟੇ ਦਾ ਕਾਤਲ ਅਸ਼ਵਨੀ ਕੁਮਾਰ ਵੀ ਪੁਲਿਸ ਨਾਲ ਸਾਂਠਗਾਂਠ ਕਰਕੇ ਨਸ਼ੀਲੀਆਂ ਦਵਾਈਆਂ ਤੇ ਹੋਰ ਮੈਡੀਕਲ ਨਸ਼ੇ ਵੇਚਣ ਨੂੰ ਅੰਜਾਮ ਦਿੰਦਾ ਸੀ। ਸੰਨੀ ਗਿੱਲ ਨੇ ਕਿਹਾ ਕਿ ਆਪ ਸਰਕਾਰ ਹਰ ਫ਼ਰੰਟ ਤੋਂ ਫ਼ੇਲ੍ਹ ਸਾਬਤ ਹੋਈ ਹੈ ਅਤੇ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਬੇਹੱਦ ਮਾੜੀ ਰਹੀ। 22ਮੋਗਾ18 ਸੰਜੀਤ ਸਿੰਘ ਸੰਨੀ ਗਿੱਲ
ਪਿਛਲੀ ਖ਼ਬਰ ਡੁੱਬਦੇ ਪੰਜਾਬ ਨੂੰ ਬਚਾਉਣਾ ਹੈ ਤਾਂ ਬੀ.ਸੀ. ਭਾਈਚਾਰੇ ਸਮੇਤ ਸਭ ਨੂੰ ਅਕਾਲੀ ਦਲ ਦਾ ਸਾਥ ਦੇਣਾ ਪਵੇਗਾ- ਗਾਬੜੀਆ ਮੋਗਾ ’... ਅਗਲੀ ਖ਼ਬਰ ਐਸ . ਪੀ . ਐਸ . ਹਸਪਤਾਲ ਵਲੋਂ ਜਾਗਰੂਕਤਾ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।