ਜਗੀਰ ਸਿੰਘ ਕਿੰਗਰਾ ਠੱਠੀ ਭਾਈ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ
ਠੱਠੀ ਭਾਈ, 22 ਅਕਤੂਬਰ (ਜਗਰੂਪ ਸਿੰਘ ਮਠਾੜੂ)-ਕਿਸਾਨ ਸੈੱਲ ਕਾਂਗਰਸ ਕਮੇਟੀ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਗੁਰਲਾਭ ਸਿੰਘ ਕਿੰਗਰਾ ਠੱਠੀ ਭਾਈ ਦੇ ਸਤਿਕਾਰਯੋਗ ਪਿਤਾ ਜਗੀਰ ਸਿੰਘ ਕਿੰਗਰਾ ਆਪਣੇ ਸਵਾਸਾਂ ਦੀ ਪੂੰਜੀ ਭੋਗ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦਾ ਅੰਤਿਮ ਸੰਸਕਾਰ ਅੱਜ ਪਿੰਡ ਠੱਠੀ ਭਾਈ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਦੀ ਹਾਜ਼ਰੀ ਵਿਚ ਕੀਤਾ ਗਿਆ। ਜਗੀਰ ਸਿੰਘ ਕਿੰਗਰਾ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਗੁਰਲਾਭ ਸਿੰਘ ਕਿੰਗਰਾ ਅਤੇ ਪੋਤਰੇ ਮਨਿੰਦਰਪਾਲ ਸਿੰਘ ਕਿੰਗਰਾ ਵਲੋਂ ਦਿੱਤੀ ਗਈ।
ਠੱਠੀ ਭਾਈ, 22 ਅਕਤੂਬਰ (ਜਗਰੂਪ ਸਿੰਘ ਮਠਾੜੂ)-ਕਿਸਾਨ ਸੈੱਲ ਕਾਂਗਰਸ ਕਮੇਟੀ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਗੁਰਲਾਭ ਸਿੰਘ ਕਿੰਗਰਾ ਠੱਠੀ ਭਾਈ ਦੇ ਸਤਿਕਾਰਯੋਗ ਪਿਤਾ ਜਗੀਰ ਸਿੰਘ ਕਿੰਗਰਾ ਆਪਣੇ ਸਵਾਸਾਂ ਦੀ ਪੂੰਜੀ ਭੋਗ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦਾ ਅੰਤਿਮ ਸੰਸਕਾਰ ਅੱਜ ਪਿੰਡ ਠੱਠੀ ਭਾਈ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਦੀ ਹਾਜ਼ਰੀ ਵਿਚ ਕੀਤਾ ਗਿਆ। ਜਗੀਰ ਸਿੰਘ ਕਿੰਗਰਾ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਗੁਰਲਾਭ ਸਿੰਘ ਕਿੰਗਰਾ ਅਤੇ ਪੋਤਰੇ ਮਨਿੰਦਰਪਾਲ ਸਿੰਘ ਕਿੰਗਰਾ ਵਲੋਂ ਦਿੱਤੀ ਗਈ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ, ਸਾਬਕਾ ਚੇਅਰਮੈਨ ਬਾਬਾ ਜਗਸੀਰ ਸਿੰਘ ਕਾਲੇਕੇ, ਭੋਲਾ ਸਿੰਘ ਬਰਾੜ ਸਮਾਧ ਭਾਈ, ਸਾਬਕਾ ਚੇਅਰਮੈਨ ਗੁਰਚਰਨ ਸਿੰਘ ਚੀਦਾ, ਸਾਬਕਾ ਬਲਾਕ ਪ੍ਰਧਾਨ ਹਰਦੀਸ਼ ਸਿੰਘ ਦੀਸ਼ਾ ਸੇਖਾ ਕਲਾਂ, ਸੁਰਜੀਤ ਸਿੰਘ ਸਿੱਧੂ ਸਾਬਕਾ ਸਰਪੰਚ ਬੰਬੀਹਾ ਭਾਈ, ਕਿਸਾਨ ਸੈੱਲ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਆਲਮ ਵਾਲਾ, ਸਾਬਕਾ ਚੇਅਰਮੈਨ ਕਰਨਜੀਤ ਸਿੰਘ ਵਾਂਦਰ, ਮਸਤਾਨ ਸਿੰਘ ਮੌੜ, ਬੋਹੜ ਸਿੰਘ ਸਾਬਕਾ ਸਰਪੰਚ ਵਾਂਦਰ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਇਸ ਤੋਂ ਇਲਾਵਾ ਪਿੰਡ ਠੱਠੀ ਭਾਈ ਅਤੇ ਆਸ-ਪਾਸ ਦੇ ਵੱਖ-ਵੱਖ ਪਿੰਡਾਂ ਤੋਂ ਕਾਂਗਰਸ ਪਾਰਟੀ ਨਾਲ ਸਬੰਧਤ ਵੱਡੀ ਗਿਣਤੀ ਵਿਚ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।