23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰਪੁਰਬ ਕਮੇਟੀ ਮੋਗਾ ਵਲੋਂ ਪ੍ਰਭਾਤ ਫੇਰੀਆਂ ਕੱਲ੍ਹ ਤੋਂ- ਸਚਦੇਵਾ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)- ਗੁਰਪੁਰਬ ਕਮੇਟੀ ਮੋਗਾ ਜੋ ਸਾਰੇ ਹੀ ਗੁਰੂ ਸਾਹਿਬਾਨਾਂ ਦੇ ਪਾਵਨ ਪਵਿੱਤਰ ਦਿਹਾੜੇ ਜਗਮੋਹਨ ਸਿੰਘ ਬਾਰਦਾਨੇ ਵਾਲਿਆਂ ਦੀ ਅਗਵਾਈ ਵਿਚ ਮਨਾਇਆ ਕਰਦੀ ਹੈ, ਉਸੇ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਸਚਦੇਵਾ ਨੇ ਦੱਸਿਆ ਕਿ ਪਹਿਲੀ ਪ੍ਰਭਾਤ ਫੇਰੀ 24 ਅਕਤੂਬਰ ਦਿਨ ਸਨਿੱਚਰਵਾਰ ਨੂੰ ਸਵੇਰੇ 5 ਵਜੇ ਗੁਰਦੁਆਰਾ ਡੇਰਾ ਬਾਬਾ ਮੱਲ ਸਿੰਘ ਤੋਂ ਆਰੰਭ ਕੀਤੀ ਜਾਵੇਗੀ ਅਤੇ ਇਸ ਤਰ੍ਹਾਂ ਲਗਾਤਾਰ ਪ੍ਰਭਾਤ ਫੇਰੀਆਂ 11 ਨਵੰਬਰ 2026 ਤੱਕ ਕੀਤੀਆਂ ਜਾਣਗੀਆਂ।

ਅਜੀਤ ਡੈਸਕ 23-10-2026
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)- ਗੁਰਪੁਰਬ ਕਮੇਟੀ ਮੋਗਾ ਜੋ ਸਾਰੇ ਹੀ ਗੁਰੂ ਸਾਹਿਬਾਨਾਂ ਦੇ ਪਾਵਨ ਪਵਿੱਤਰ ਦਿਹਾੜੇ ਜਗਮੋਹਨ ਸਿੰਘ ਬਾਰਦਾਨੇ ਵਾਲਿਆਂ ਦੀ ਅਗਵਾਈ ਵਿਚ ਮਨਾਇਆ ਕਰਦੀ ਹੈ, ਉਸੇ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਸਚਦੇਵਾ ਨੇ ਦੱਸਿਆ ਕਿ ਪਹਿਲੀ ਪ੍ਰਭਾਤ ਫੇਰੀ 24 ਅਕਤੂਬਰ ਦਿਨ ਸਨਿੱਚਰਵਾਰ ਨੂੰ ਸਵੇਰੇ 5 ਵਜੇ ਗੁਰਦੁਆਰਾ ਡੇਰਾ ਬਾਬਾ ਮੱਲ ਸਿੰਘ ਤੋਂ ਆਰੰਭ ਕੀਤੀ ਜਾਵੇਗੀ ਅਤੇ ਇਸ ਤਰ੍ਹਾਂ ਲਗਾਤਾਰ ਪ੍ਰਭਾਤ ਫੇਰੀਆਂ 11 ਨਵੰਬਰ 2026 ਤੱਕ ਕੀਤੀਆਂ ਜਾਣਗੀਆਂ। ਇਸੇ ਦਿਨ ਗੁਰਦੁਆਰਾ ਬੀਬੀ ਇੰਦਰਜੀਤ ਕੌਰ ਰੱਬ ਨਗਰ ਮੋਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਗੁਰਤਾ ਗੱਦੀ ਦਿਵਸ ਦੇ ਸਬੰਧ ਵਿਚ ਕੀਰਤਨ ਸਮਾਗਮ ਸ਼ਾਮੀ ਰਹਿਰਾਸ ਤੋਂ ਲੈ ਕੇ 9 ਵਜੇ ਤੱਕ ਕਰਵਾਏ ਜਾਣਗੇ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਲੱਗੇ ਧਰਨੇ ’ਚ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਲੋਂ ਲੰਗਰ ਦੀ ਸੇਵਾ ਅਗਲੀ ਖ਼ਬਰ ਟੀ . ਐਲ . ਐਫ . ਸਕੂਲ ਵਿਖੇ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।