ਪ੍ਰੇਮ ਚੰਦ ਚੱਕੀ ਵਾਲੇ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਸਟੇਟ ਜੁਆਇੰਟ ਸਕੱਤਰ ਨਿਯੁਕਤ
ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਸਾਬਕਾ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਿਆਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਸਿਫਾਰਸ਼ ’ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਟਰੇਡ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ| ਉਨ੍ਹਾਂ ਦੀ ਨਿਯੁਕਤੀ ’ਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਪ੍ਰੇਮ ਚੰਦ ਚੱਕੀ ਵਾਲਿਆਂ ਦਾ ਮੂੰਹ ਮਿੱਠਾ ਕਰਵਾਇਆ।
ਅਜੀਤ ਡੈਸਕ
23-10-2026