ਗ਼ਲਤ ਨੀਤੀਆਂ ਖ਼ਿਲਾਫ਼ ਬੋਲਣ ਵਾਲਿਆਂ ਨੂੰ ਸਦਨ ਤੋਂ ਬਾਹਰ ਰੱਖ ਰਹੀ ਸਰਕਾਰ-ਸਨੀ ਗਿੱਲ
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹਮੇਸ਼ਾ ਹੀ ਸੱਚ ਦੀ ਲੜਾਈ ਲੜੀ ਅਤੇ ‘ਆਪ’ ਸਰਕਾਰ ਦੇ ਝੂਠਾਂ ਦੀਆਂ ਪੰਡਾਂ, ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਉਹ ਬੋਲਦੇ ਆ ਰਹੇ ਹਨ ਪਰ ਹੁਣ ਆਪ ਸਰਕਾਰ ਸੱਚ ਬੋਲਣ ਵਾਲਿਆਂ ਨੂੰ ਸਦਨ ਤੋਂ ਬਾਹਰ ਰੱਖ ਰਹੀ ਹੈ ਜਿਵੇਂ ਕਿ ਵਿਧਾਨ ਸਭਾ ਦੇ ਸਦਨ ‘ਚੋਂ ਸੁਖਪਾਲ ਸਿੰਘ ਖਹਿਰਾ ਨੂੰ ਬਾਹਰ ਰੱਖਣ ਲਈ ਮਤਾ ਪਾਸ ਕਰਵਾ ਦਿੱਤਾ ਗਿਆ ਜੋ ਕਿ ਵਿਧਾਨ ਸਭਾ ਦੇ ਲੋਕਤੰਤਰ ਵਿਧਾਨ ਦੀਆਂ ਧੱਜੀਆਂ ਉਡਾਉਣ ਦੇ ਬਰਾਬਰ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹਮੇਸ਼ਾ ਹੀ ਸੱਚ ਦੀ ਲੜਾਈ ਲੜੀ ਅਤੇ ‘ਆਪ’ ਸਰਕਾਰ ਦੇ ਝੂਠਾਂ ਦੀਆਂ ਪੰਡਾਂ, ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਉਹ ਬੋਲਦੇ ਆ ਰਹੇ ਹਨ ਪਰ ਹੁਣ ਆਪ ਸਰਕਾਰ ਸੱਚ ਬੋਲਣ ਵਾਲਿਆਂ ਨੂੰ ਸਦਨ ਤੋਂ ਬਾਹਰ ਰੱਖ ਰਹੀ ਹੈ ਜਿਵੇਂ ਕਿ ਵਿਧਾਨ ਸਭਾ ਦੇ ਸਦਨ ‘ਚੋਂ ਸੁਖਪਾਲ ਸਿੰਘ ਖਹਿਰਾ ਨੂੰ ਬਾਹਰ ਰੱਖਣ ਲਈ ਮਤਾ ਪਾਸ ਕਰਵਾ ਦਿੱਤਾ ਗਿਆ ਜੋ ਕਿ ਵਿਧਾਨ ਸਭਾ ਦੇ ਲੋਕਤੰਤਰ ਵਿਧਾਨ ਦੀਆਂ ਧੱਜੀਆਂ ਉਡਾਉਣ ਦੇ ਬਰਾਬਰ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹੁਣ ਸੱਚ ਸੁਣਨ ਨੂੰ ਤਿਆਰ ਨਹੀਂ ਅਤੇ ਜੋ ਵੀ ਉਨ੍ਹਾਂ ਖ਼ਿਲਾਫ਼ ਬੋਲਦਾ ਹੈ ਤਾਂ ਝੂਠੇ ਪਰਚੇ ਦਰਜ ਕਰ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਸੱਚ ਬੋਲਣ ਵਾਲਿਆਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।