25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੋਗਾ ਪੁਲਿਸ ਅਤੇ ਡਰੱਗ ਕੰਟਰੋਲ ਵਿਭਾਗ ਵਲੋਂ ਸਾਂਝੀ ਕਾਰਵਾਈ ਕਰਕੇ 3 ਮੈਡੀਕਲ ਸਟੋਰ ਸੀਲ

ਮੋਗਾ, 24 ਅਕਤੂਬਰ (ਗੁਰਤੇਜ ਸਿੰਘ ਬੱਬੀ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਪੁਲਿਸ ਅਤੇ ਸਿਹਤ ਵਿਭਾਗ ਦੇ ਡਰੱਗ ਕੰਟਰੋਲ ਵਿਭਾਗ ਵਲੋਂ ਪਾਬੰਦੀ ਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿੱਕਰੀ ਅਤੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਹੁਣ ਤੱਕ 3 ਮੈਡੀਕਲ ਸਟੋਰ ਸੀਲ ਕੀਤੇ ਗਏ ਹਨ ਅਤੇ ਸਬੰਧਿਤ ਮਾਮਲਿਆਂ ਵਿਚ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਅਜੀਤ ਡੈਸਕ 25-10-2026
ਮੋਗਾ, 24 ਅਕਤੂਬਰ (ਗੁਰਤੇਜ ਸਿੰਘ ਬੱਬੀ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਪੁਲਿਸ ਅਤੇ ਸਿਹਤ ਵਿਭਾਗ ਦੇ ਡਰੱਗ ਕੰਟਰੋਲ ਵਿਭਾਗ ਵਲੋਂ ਪਾਬੰਦੀ ਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿੱਕਰੀ ਅਤੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਹੁਣ ਤੱਕ 3 ਮੈਡੀਕਲ ਸਟੋਰ ਸੀਲ ਕੀਤੇ ਗਏ ਹਨ ਅਤੇ ਸਬੰਧਿਤ ਮਾਮਲਿਆਂ ਵਿਚ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਇਸ ਸਬੰਧੀ ਥਾਣਾ ਸਿਟੀ ਸਾਊਥ ਮੋਗਾ ਵਿਖੇ ਪਾਬੰਦੀ ਸ਼ੁਦਾ ਕੈਪਸੂਲਾਂ ਦੀ ਵਿੱਕਰੀ ਸਬੰਧੀ ਕਾਰਵਾਈ ਕਰਦਿਆਂ ਬਰਕਤ ਮੈਡੀਕਲ ਸਟੋਰ ਨਿਗਾਹਾ ਰੋਡ ਮੋਗਾ ਨੂੰ ਸੀਲ ਕੀਤਾ ਗਿਆ ਹੈ| ਇਸੇ ਤਰ੍ਹਾਂ ਥਾਣਾ ਸਿਟੀ ਸਾਊਥ ਮੋਗਾ ਤਹਿਤ ਟੀ.ਐਸ. ਮੈਡੀਕਲ ਏਜੰਸੀ ਚੜਿੱਕ ਰੋਡ ਬਸਤੀ ਮੋਹਨ ਸਿੰਘ ਮੋਗਾ ਦੀ ਚੈਕਿੰਗ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਰੱਖੀਆਂ ਗਈਆਂ ਪ੍ਰੈਗਾਬਾਲਿਨ 150 ਐਮ.ਜੀ. ਦੀਆਂ 150 ਗੋਲੀਆਂ ਬਰਾਮਦ ਕੀਤੀਆਂ ਗਈਆਂ ਅਤੇ ਏਜੰਸੀ ਨੂੰ ਸੀਲ ਕੀਤਾ ਗਿਆ। ਇਸ ਤੋਂ ਇਲਾਵਾ ਗੁਰੂ ਨਾਨਕ ਮੈਡੀਕਲ ਸਟੋਰ ਟੀ-ਪੁਆਇੰਟ ਕੱਚਾ ਦੁਸਾਂਝ ਰੋਡ ਮੋਗਾ ਵਿਖੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਡਰੱਗ ਇੰਸਪੈਕਟਰ ਡਾਕਟਰ ਸੋਨੀਆ ਗੁਪਤਾ ਵਲੋਂ ਉਕਤ ਮੈਡੀਕਲ ਸਟੋਰ ਨੂੰ ਵੀ ਸੀਲ ਕਰ ਦਿੱਤਾ ਗਿਆ। ਮੋਗਾ ਪੁਲਿਸ ਵਲੋਂ ਸਮੂਹ ਮੈਡੀਕਲ ਸਟੋਰ ਸੰਚਾਲਕਾਂ ਅਤੇ ਕੈਮਿਸਟਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਾਬੰਦੀ ਸ਼ੁਦਾ ਦਵਾਈਆਂ ਦੀ ਵਿੱਕਰੀ ਅਤੇ ਸਟਾਕ ਸਬੰਧੀ ਸਰਕਾਰੀ ਨਿਯਮਾਂ ਅਤੇ ਹਦਾਇਤਾਂ ਦੀ ਸਖਤੀ ਨਾਲ ਪਾਲਨਾ ਕਰਨ।
ਪਿਛਲੀ ਖ਼ਬਰ ਪੈਨਸ਼ਨਰਾਂ ਲਈ 1 ਤੋਂ 30 ਨਵੰਬਰ ਤੱਕ ਚੱਲੇਗੀ ਡਿਜੀਟਲ ਲਾਈਫ਼ ਸਰਟੀਫਿਕੇਟ ਮੁਹਿੰਮ ਅਗਲੀ ਖ਼ਬਰ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।