26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਬਾਘਾ ਪੁਰਾਣਾ ਕਾਂਗਰਸ ਵਲੋਂ ਐਸ.ਆਈ.ਆਰ. ਰਾਹੀਂ ਵੋਟ ਚੋਰੀ ਸੰਬੰਧੀ ਪੋਸਟਰ ਜਾਰੀ

ਬਾਘਾ ਪੁਰਾਣਾ, 25 ਅਕਤੂਬਰ (ਟਿੰਕੂ ਕਾਠਪਾਲ)-ਕਾਂਗਰਸ ਪਾਰਟੀ ਬਾਘਾ ਪੁਰਾਣਾ ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਵਲੋਂ ਕਾਂਗਰਸ ਹਾਈਕਮਾਂਡ ਦੇ ਨਿਰਦੇਸ਼ਾਂ ’ਤੇ ਐਸ. ਆਈ.

ਕਾਂਗਰਸ ਪਾਰਟੀ ਬਾਘਾ ਪੁਰਾਣਾ ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਸਾਬਕਾ ਕੌਂਸਲਰ ਸ਼ਸ਼ੀ ਗਰਗ ਅਤੇ ਪ੍ਰਦੀਪ ਅਰੋੜਾ ਅਤੇ ਹੋਰ| ਤਸਵੀਰ: ਕਾਠਪਾਲ 26-10-2026
ਬਾਘਾ ਪੁਰਾਣਾ, 25 ਅਕਤੂਬਰ (ਟਿੰਕੂ ਕਾਠਪਾਲ)-ਕਾਂਗਰਸ ਪਾਰਟੀ ਬਾਘਾ ਪੁਰਾਣਾ ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ ਵਲੋਂ ਕਾਂਗਰਸ ਹਾਈਕਮਾਂਡ ਦੇ ਨਿਰਦੇਸ਼ਾਂ ’ਤੇ ਐਸ.ਆਈ.ਆਰ. ਰਾਹੀਂ ਵੋਟ ਚੋਰੀ ਸਬੰਧੀ ਵਿਸ਼ੇਸ਼ ਪੋਸਟ­ਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਐਮ.ਸੀ. ਸ਼ਸ਼ੀ ਗਰਗ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਦੀਪ ਅਰੋੜਾ ਵੀ ਹਾਜ਼ਰ ਸਨ| ਗੁਰਜੰਟ ਸਿੰਘ ਧਾਲੀਵਾਲ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਚੋਣ ਕਮਿਸ਼ਨ ਨੂੰ ਆਪਣੀ ਕਠਪੁਤਲੀ ਵਾਂਗ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਰਾਹੀਂ ਆਮ ਲੋਕਾਂ ਦੀਆਂ ਵੋਟਾਂ ਵੱਡੀ ਗਿਣਤੀ ਵਿਚ ਕੱਟਣਾ ਲੋਕਾਂ ਦੇ ਸੰਵਿਧਾਨਕ ਅਤੇ ਚੋਣ ਅਧਿਕਾਰਾਂ ’ਤੇ ਸਿੱਧਾ ਡਾਕਾ ਹੈ। ਧਾਲੀਵਾਲ ਨੇ ਅੱਗੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਆਗੂ ਪਰਗਟ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਯੋਗ ਅਗਵਾਈ ਹੇਠ ਪੂਰੇ ਪੰਜਾਬ ਸਮੇਤ ਜ਼ਿਲ੍ਹਾ ਮੋਗਾ ਅਤੇ ਬਾਘਾ ਪੁਰਾਣਾ ਵਿਚ ਲੋਕਾਂ ਨੂੰ ਵੋਟ ਚੋਰੀ ਪ੍ਰਤੀ ਜਾਗਰੂਕ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਦਾ ਪੜ੍ਹਿਆ-ਲਿਖਿਆ ਤੇ ਸੂਝਵਾਨ ਵਰਗ ਇਸ ਹਕੀਕਤ ਨੂੰ ਸਮਝ ਰਿਹਾ ਹੈ ਅਤੇ ਇਸ ਜਾਣਕਾਰੀ ਨੂੰ ਘਰ-ਘਰ ਪਹੁੰਚਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਵੱਡਾ ਫਤਵਾ ਦੇ ਕੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣਗੇ। ਇਸ ਮੌਕੇ ਹੋਰ ਵੀ ਕਈ ਸਥਾਨਕ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਭਾਗੀਕੇ ’ਚ ਅਸਮਾਨੀ ਬਿਜਲੀ ਡਿੱਗਣ ਨਾਲ, ਘਰ ਦਾ ਲੈਂਟਰ ਪਾਟਿਆ-ਔਰਤ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।