ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ
ਕਿਸ਼ਨਪੁਰਾ ਕਲਾਂ, 25 ਅਕਤੂਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਨੌਜਵਾਨ ਸਭਾ ਵਾਲਮੀਕਿ ਕਲੱਬ, ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਬੜੀ ਸ਼ਾਨੋ ਸ਼ੌਕਤ ਅਤੇ ਢੋਲ ਢਮੱਕੇ ਨਾਲ ਮਹਾਂਰਿਸ਼ੀ ਵਾਲਮੀਕਿ ਦੇ ਮੰਦਰ ਤੋਂ ਸਵੇਰੇ 10 ਵਜੇ ਆਰੰਭ ਹੋਈ। ਜਿਸ ਵਿਚ ਰਾਗੀ ਬਲਵੀਰ ਸਿੰਘ, ਹੰਸ ਪਾਲ ਸਿੰਘ ਆਦਿ ਨੇ ਭਗਵਾਨ ਵਾਲਮੀਕਿ ਦੇ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਕਿਸ਼ਨਪੁਰਾ ਕਲਾਂ, 25 ਅਕਤੂਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਨੌਜਵਾਨ ਸਭਾ ਵਾਲਮੀਕਿ ਕਲੱਬ, ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਬੜੀ ਸ਼ਾਨੋ ਸ਼ੌਕਤ ਅਤੇ ਢੋਲ ਢਮੱਕੇ ਨਾਲ ਮਹਾਂਰਿਸ਼ੀ ਵਾਲਮੀਕਿ ਦੇ ਮੰਦਰ ਤੋਂ ਸਵੇਰੇ 10 ਵਜੇ ਆਰੰਭ ਹੋਈ। ਜਿਸ ਵਿਚ ਰਾਗੀ ਬਲਵੀਰ ਸਿੰਘ, ਹੰਸ ਪਾਲ ਸਿੰਘ ਆਦਿ ਨੇ ਭਗਵਾਨ ਵਾਲਮੀਕਿ ਦੇ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸ਼ੋਭਾ ਯਾਤਰਾ ’ਚ ਵੱਖ-ਵੱਖ ਪੜਾਵਾਂ ’ਤੇ ਪਿੰਡ ਵਾਸੀਆਂ ਵਲੋਂ ਸੰਗਤਾਂ ਲਈ ਚਾਹ, ਬਦਾਨਾ-ਭੁਜੀਆ, ਸਮੋਸੇ ਆਦਿ ਦੇ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ। ਇਸ ਮੌਕੇ ਪ੍ਰਧਾਨ ਧੰਨਾ ਸਿੰਘ, ਰਣਜੀਤ ਮੁਨੀਮ ਨੇ ਸ਼ੋਭਾ ਯਾਤਰਾ ’ਚ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸ਼ੋਭਾ ਯਾਤਰਾ ’ਚ ਪ੍ਰਧਾਨ ਧੰਨਾ ਸਿੰਘ, ਰਣਜੀਤ ਸਿੰਘ ਮੁਨੀਮ, ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਦੇ ਪਤੀ ਧਰਮਿੰਦਰ ਸਿੰਘ, ਪੰਚ ਸਰਬਜੀਤ ਕੌਰ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਪੰਜਾਬ ਪੁਲਿਸ, ਡਾ. ਹਰਜਿੰਦਰ ਸਿੰਘ ਔਲਖ, ਡਾ. ਗੁਰਪ੍ਰੀਤ ਸਿੰਘ ਢਿੱਲੋਂ, ਡਾ. ਚਮਕੌਰ ਸਿੰਘ, ਸੇਵਕ ਸਿੰਘ ਫੌਜੀ, ਤਰਸੇਮ ਸਿੰਘ, ਕੁਲਵਿੰਦਰ ਸਿੰਘ, ਰੇਸ਼ਮ ਸਿੰਘ, ਛਿੰਦਰ ਸਿੰਘ, ਅਮਨ ਧਾਲੀਵਾਲ, ਰਾਮ ਸਿੰਘ, ਨਛੱਤਰ ਸਿੰਘ ਭੱਟੀ, ਜੋਗਿੰਦਰ ਸਿੰਘ, ਤਰਸੇਮ ਸਿੰਘ ਭੱਟੀ, ਅੰਗਰੇਜ਼ ਸਿੰਘ ਡੀਪੂ ਵਾਲੇ, ਦੇਸਾ ਮਿਸਤਰੀ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।